ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Sunday, Mar 08, 2020 - 01:44 PM (IST)

ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪਟਿਆਲਾ (ਇੰਦਰਜੀਤ ਬਖਸ਼ੀ): ਪਟਿਆਲਾ ਦੇ ਨਾਭਾ ਗੇਟ ਵਿਖੇ ਹਰਚਰਨ ਸਿੰਘ ਨਾਂ ਦੇ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਰਚਰਨ ਸਿੰਘ ਪਿਛਲੇ ਕੁਝ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਵਲੋਂ ਇਹ ਕਦਮ ਚੁੱਕਿਆ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ।

ਪੁਲਸ ਅਧਿਕਾਰੀ ਦੇ ਮੁਤਾਬਕ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਹਰਚਰਨ ਸਿੰਘ ਨਾਂ ਦਾ ਵਿਅਕਤੀ ਜੋ ਨਾਭਾ ਗੇਟ ਵਿਖੇ ਰਹਿੰਦਾ ਹੈ ਉਹ ਆਪਣੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹ ਰਿਹਾ, ਜਦੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਵੇਖਿਆ ਕਿ ਹਰਚਰਨ ਸਿੰਘ ਨੇ ਫੰਦਾ ਲਗਾ ਕੇ ਆਤਮ ਹੱਤਿਆ ਕੀਤੀ ਹੋਈ ਸੀ। ਫਿਲਹਾਲ ਪੁਲਸ ਵਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ


author

Shyna

Content Editor

Related News