ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Wednesday, Jul 21, 2021 - 01:08 PM (IST)

ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮਲੋਟ (ਜੁਨੇਜਾ): ਸਬ-ਡਵੀਜ਼ਨ ਮਲੋਟ ਦੇ ਪਿੰਡ ਪੰਨੀਵਾਲਾ ਫੱਤਾ ਵਿਖੇ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ’ਚ ਕਿਸਾਨ ਰਾਜਾ ਸਿੰਘ ਦੇ ਖੇਤ ’ਚ ਮਜ਼ਦੂਰੀ ਕਰਦੇ ਲਵਪ੍ਰੀਤ ਸਿੰਘ (18) ਪੁੱਤਰ ਖੁਸ਼ਵਿੰਦਰ ਸਿੰਘ ਨੇ ਅੱਜ ਸਵੇਰੇ ਘਰ ’ਚ ਪਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਲਵਪ੍ਰੀਤ ਸਿੰਘ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।

ਮ੍ਰਿਤਕ ਦੇ ਪਿਤਾ ਖੁਸ਼ਵਿੰਦਰ ਸਿੰਘ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਉਸ ਦੇ ਸਿਰ ਕਰਜ਼ਾ ਸੀ, ਜਿਸ ਨੂੰ ਲੈ ਕੇ ਹਮੇਸ਼ਾ ਹੀ ਲਵਪ੍ਰੀਤ ਸਿੰਘ ਪ੍ਰੇਸ਼ਾਨ ਰਹਿੰਦਾ ਸੀ, ਇਸੇ ਪਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕ ਲਿਆ। ਥਾਣਾ ਕਬਰਵਾਲਾ ਪੁਲਸ ਦੇ ਹੌਲਦਾਰ ਸਰਵਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ 174 ਤਹਿਤ ਕਾਰਵਾਈ ਕੀਤੀ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


author

Shyna

Content Editor

Related News