ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

12/10/2018 12:09:56 AM

ਮੋਗਾ, (ਆਜ਼ਾਦ)- ਮੋਗਾ ਜ਼ਿਲੇ ਦੇ ਪਿੰਡ ਮੰਡੀਰਾ ਵਾਲਾ ਪੁਰਾਣਾ ਨਿਵਾਸੀ ਸੁਨੀਲ ਸਿੰਘ (20) ਦੀ ਜ਼ਹਿਰੀਲੀ ਦਵਾਈ ਨਿਗਲਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਥਾਣਾ ਚਡ਼ਿੱਕ ਦੇ ਹੌਲਦਾਰ ਕਲਮਜੀਤ ਸਿੰਘ ਨੇ ਮ੍ਰਿਤਕ ਦੇ ਪਿਤਾ ਜਤਿੰਦਰ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਅਨੁਸਾਰ ਜਤਿੰਦਰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਬੇਟਾ ਬਾਘਾਪੁਰਾਣਾ ਵਿਖੇ ਕਪਡ਼ੇ ਵਾਲੀ ਦੁਕਾਨ ’ਤੇ ਨੌਕਰੀ ਕਰਦਾ ਸੀ। ਬੀਤੀ 1 ਦਸੰਬਰ ਨੂੰ ਅਚਾਨਕ ਉਸਦੀ ਹਾਲਤ ਖਰਾਬ ਹੋ ਗਈ, ਜਿਸ ’ਤੇ ਉਸਨੇ ਘਰ ’ਚ ਪਈ ਕੀਟਨਾਸ਼ਕ ਦਵਾਈ ਗਲਤੀ ਨਾਲ ਨਿਗਲ ਲਈ, ਜਿਸ ’ਤੇ ਉਸਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਅੱਜ ਉਸਨੇ ਦਮ ਤੋਡ਼ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ਗਈ।

KamalJeet Singh

This news is Content Editor KamalJeet Singh