ਅਣਪਛਾਤੇ ਨੌਜਵਾਨ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

12/10/2018 1:41:02 AM

ਬਠਿੰਡਾ, (ਜ.ਬ.)- ਬੀਤੀ ਰਾਤ ਬਠਿੰਡਾ-ਸ੍ਰੀ ਗੰਗਾਨਗਰ ਰੇਲਵੇ ਲਾਇਨ ’ਤੇ ਇਕ ਨੌਜਵਾਨ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕੋਲ ਕੋਈ ਵੀ ਅਜਿਹੀ ਵਸਤੂ ਨਹੀਂ ਮਿਲੀ ਜਿਸ ਤੋਂ ਉਸਦੀ ਪਛਾਣ ਹੋ ਸਕੇ। ਜਾਣਕਾਰੀ ਅਨੁਸਾਰ ਸਹਾਰਾ ਜਨਸੇਵਾ ਨੂੰ ਰੇਲਵੇ ਲਾਇਨ ’ਤੇ ਲਾਸ਼ ਪਏ ਹੋਣ ਦੀ ਜਾਣਕਾਰੀ ਮਿਲੀ ਸੀ। ਵਰਕਰਾਂ ਨੇ ਮੌਕੇ ਤੇ ਪਹੁੰਚ ਕੇ ਜੀ. ਆਰ. ਪੀ. ਨੂੰ ਸੂਚਿਤ ਕੀਤਾ। ਜੀ. ਆਰ. ਪੀ. ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਰੂਰੀ ਪਡ਼ਤਾਲ ਕੀਤੀ। ਜਾਂਚ ਤੋਂ ਬਾਅਦ ਲਾਸ਼ ਨੂੰ ਸੰਸਥਾ ਵਰਕਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। 


KamalJeet Singh

Content Editor

Related News