ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

06/04/2020 3:36:28 PM

ਭਾਦਸੋਂ (ਅਵਤਾਰ): ਪਿੰਡ ਸਧਨੌਲੀ ਦੇ ਇਕ ਨੌਜਵਾਨ ਵਲੋਂ ਖ਼ੁਦਕਸ਼ੀ ਕਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸੰਦੀਪ ਸਿੰਘ ਪੁੱਤਰ ਗੁਰਪਾਲ ਸਿੰਘ ਉਮਰ ਕਰੀਬ 31 ਸਾਲ ਪਿੰਡ ਸਧਨੋਲੀ ਨੇ ਪਿੰਡ ਦੇ ਸਮਸ਼ਾਨ ਘਾਟ ਵਿਚ ਜਾ ਕੇ ਫਾਹਾ ਲੇ ਜੀਵਨ ਲੀਲ੍ਹਾ ਸਮਾਪਤ ਕਰ ਲਈ।ਜਾਣਕਾਰੀ ਮੁਤਾਬਕ ਇਹ ਨੌਜਵਾਨ ਦਿਮਾਗੀ ਤੌਰ ਤੇ ਪਰੇਸ਼ਾਨ ਸੀ।ਥਾਣਾ ਭਾਦਸੋਂ ਦੇ ਏ.ਐੱਸ.ਆਈ. ਬਲਕਾਰ ਸਿੰਘ ਨੇ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਭੇਜ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।


Shyna

Content Editor

Related News