ਮਾਨਸਿਕ ਤੌਰ ’ਤੇ ਪ੍ਰੇਸ਼ਾਨ ਲੜਕੇ ਨੇ ਕੀਤੀ ਖੁਦਕੁਸ਼ੀ

10/14/2019 7:20:29 PM

ਮੋਗਾ, (ਆਜ਼ਾਦ)- ਮੋਗਾ ਰਹਿ ਰਹੇ ਇਕ ਪ੍ਰਵਾਸੀ ਲਡ਼ਕੇ ਵਿਜੇ (22) ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਣ ਆਪਣੇ ਘਰ ’ਚ ਫਾਹ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਸਿਟੀ ਸਾਊਥ ਦੇ ਹੌਲਦਾਰ ਗੁਰਪ੍ਰੀਤ ਸਿੰਘ ਸੰਧੂ ਪੁਲਸ ਮੁਲਾਜ਼ਮਾਂ ਸਮੇਤ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਦੇ ਭਰਾ ਬੱਬੂ ਦੇ ਬਿਆਨਾਂ ’ਤੇ ਕਾਰਵਾਈ ਕੀਤੀ । ਬੱਬੂ ਨੇ ਪੁਲਸ ਨੂੰ ਦੱਸਿਆ ਕਿ ਉਹ ਯੂ. ਪੀ. ਦੇ ਰਹਿਣ ਵਾਲੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਮੋਗਾ ’ਚ ਰਹਿ ਰਹੇ ਹਨ। ਮੇਰਾ ਭਰਾ ਵਿਜੇ ਕਿਸੇ ਗੱਲ ਨੂੰ ਲੈ ਕੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਣ ਉਸ ਨੇ ਘਰ ’ਚ ਹੀ ਪੱਖੇ ਨਾਲ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਂਚ ਅਧਿਕਾਰੀ ਨੇ ਕਿਹਾ ਕਿ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ।

Bharat Thapa

This news is Content Editor Bharat Thapa