ਮਾਨਸਿਕ ਪ੍ਰੇਸ਼ਾਨੀ ਕਾਰਣ ਵਿਅਕਤੀ ਨੇ ਕੀਤੀ ਖੁਦਕੁਸ਼ੀ

11/11/2019 9:18:51 PM

ਗੁਰੂਹਰਸਹਾਏ,(ਆਵਲਾ)- ਪਿੰਡ ਮੇਘਾ ਰਾਏ ਉਤਾਡ਼ ਵਿਚ ਅੱਜ ਇਕ 40 ਸਾਲਾ ਵਿਅਕਤੀ ਵੱਲੋਂ ਆਪਣੇ ਖੇਤਾਂ ’ਚ ਜਾ ਕੇ ਰੁੱਖ ਨਾਲ ਕੱਪਡ਼ਾ ਬੰਨ੍ਹ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਦੇਸ ਰਾਜ ਨੇ ਦੱਸਿਆ ਕਿ ਮਹਿਲ ਸਿੰਘ ਪੁੱਤਰ ਜਗੀਰ ਸਿੰਘ ਖੇਤੀ ਦਾ ਕੰਮ ਕਰਦਾ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜੋ ਅੱਜ ਸਵੇਰੇ ਆਪਣੇ ਘਰੋਂ ਖੇਤ ਗਿਆ ਅਤੇ ਖੇਤ ਜਾ ਕੇ ਉਸ ਨੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਤੋਂ ਬਾਅਦ ਪਿੰਡ ਦੇ ਕੁਝ ਲੋਕਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਜਾ ਕੇ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਮਹਿਲ ਸਿੰਘ ਨੂੰ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਆਪਣੇ ਪਿੱਛੇ ਛੋਟੇ-ਛੋਟੇ ਬੱਚੇ ਛੱਡ ਗਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Bharat Thapa

This news is Content Editor Bharat Thapa