ਮਾਂ ਦੀ ਹੱਤਿਆ ਕਰਨ ਵਾਲੇ ਨੇ ਕੀਤੀ ਆਤਮ-ਹੱਤਿਆ

11/11/2019 12:43:01 AM

ਰਾਜਪੁਰਾ,(ਨਿਰਦੋਸ਼, ਚਾਵਲਾ)- ਸ਼ੰਭੂ-ਅੰਬਾਲਾ ਰੇਲਵੇ ਲਾਈਨਾਂ ਤੋਂ ਮਿਲੀ ਅਣਪਛਾਤੀ ਲਾਸ਼ ਦੀ ਪਛਾਣ ਪਿੰਡ ਤੇਪਲਾਂ ਵਾਸੀ ਹਰਜਿੰਦਰ ਸਿੰਘ ਵਜੋਂ ਹੋਈ। ਇਸ ਨੇ ਕੱਲ ਪਹਿਲਾਂ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰਿਆ। ਫਿਰ ਆਪਣੀ ਪਤਨੀ ਅਤੇ ਬੱਚਿਆਂ ਨੂੰ ਵੀ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ। ਉਕਤ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਇਸ ਨੇ ਰੇਲ-ਗੱਡੀ ਹੇਠਾਂ ਆ ਕੇ ਆਤਮ-ਹੱਤਿਆ ਕਰ ਲਈ। ਜਾਣਕਾਰੀ ਅਨੁਸਾਰ ਬੀਤੀ ਰਾਤ 1 ਵਜੇ ਸ਼ੰਭੂ ਰੇਲਵੇ ਪੁਲਸ ਸਟੇਸ਼ਨ ਤੋਂ ਰਾਜਪੁਰਾ ਰੇਲਵੇ ਪੁਲਸ ਨੂੰ ਸੂਚਨਾ ਮਿਲੀ ਕਿ ਸ਼ੰਭੂ-ਅੰਬਾਲਾ ਰੇਲਵੇ ਲਾਈਨਾਂ ਨੇਡ਼ੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲਸ ਨੇ ਮੌਕੇ ’ਤੇ ਜਾ ਕੇ ਲਾਸ਼ ਕਬਜ਼ੇ ਵਿਚ ਲੈ ਕੇ ਪਛਾਣ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਸੀ।


Bharat Thapa

Content Editor

Related News