ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

Saturday, Aug 24, 2019 - 01:52 AM (IST)

ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

ਦੋਰਾਹਾ (ਗੁਰਮੀਤ ਕੌਰ)-ਪਿੰਡ ਬਿਲਾਸਪੁਰ ਵਿਖੇ ਇਕ ਵਿਅਕਤੀ ਦੀ ਜ਼ਹਿਰੀਲੀ ਦਵਾਈ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿਸ ਦੀ ਪਛਾਣ ਹਰਪਾਲ ਸਿੰਘ (65) ਪੁੱਤਰ ਬਚਨ ਸਿੰਘ ਵਾਸੀ ਪਿੰਡ ਬਿਲਾਸਪੁਰ ਥਾਣਾ ਦੋਰਾਹਾ ਵਜੋਂ ਹੋਈ ਹੈ। ਦੋਰਾਹਾ ਪੁਲਸ ਦੇ ਐੱਸ. ਐੱਚ. ਓ. ਦਵਿੰਦਰਪਾਲ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਲੜਕੇ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿਛਲੇ ਕਾਫੀ ਸਮੇਂ ਤੋਂ ਟੈਂਪੂ ਯੂਨੀਅਨ ਦੋਰਾਹਾ ਵਿਖੇ ਗੱਡੀ 'ਤੇ ਡਰਾਈਵਰੀ ਕਰਦਾ ਸੀ ਅਤੇ ਕੰਮਕਾਰ ਘਟ ਜਾਣ ਕਰ ਕੇ ਅਕਸਰ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।

ਉਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਉਸ ਦੇ ਪਿਤਾ ਨੇ ਘਰ ਤੋਂ ਬਾਹਰ ਹੀ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਅਤੇ ਸ਼ਾਮ ਸਮੇਂ ਘਰ ਪਹੁੰਚਦੇ ਹੀ ਇਕਦਮ ਉਲਟੀਆਂ ਲੱਗ ਗਈਆਂ ਤਾਂ ਉਨ੍ਹਾਂ ਆਪਣੇ ਪਿਤਾ ਨੂੰ ਦੋਰਾਹਾ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ, ਜਿੱਥੇ ਕਿ ਮ੍ਰਿਤਕ ਵੱਲੋਂ ਕੋਈ ਜ਼ਹਿਰੀਲੀ ਦਵਾਈ ਨਿਗਲਣ ਬਾਰੇ ਪਤਾ ਲੱਗਾ ਅਤੇ ਡਾਕਟਰਾਂ ਨੇ ਲੁਧਿਆਣਾ ਦੇ ਅਪੋਲੋ ਹਸਪਤਾਲ ਵਿਖੇ ਰੈਫਰ ਕਰ ਦਿੱਤਾ, ਜਿੱਥੇ ਕਿ ਉਸ ਦੀ ਦੌਰਾਨੇ ਇਲਾਜ ਮੌਤ ਹੋ ਗਈ। ਥਾਣਾ ਦੋਰਾਹਾ ਦੇ ਸਹਾਇਕ ਥਾਣੇਦਾਰ ਸੁਖਵਿੰਦਰਪਾਲ ਸਿੰਘ ਨੇ ਆਈ. ਪੀ. ਸੀ. ਦੀ ਧਾਰਾ 174 ਅਧੀਨ ਮਾਮਲਾ ਦਰਜ ਕਰ ਲਿਆ ਹੈ।


author

Karan Kumar

Content Editor

Related News