ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਜੱਦੀ ਪਿੰਡ 'ਚ ਕੀਤਾ ਗਿਆ ਅੰਤਿਮ ਸੰਸਕਾਰ

Sunday, Sep 20, 2020 - 02:08 PM (IST)

ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਜੱਦੀ ਪਿੰਡ 'ਚ ਕੀਤਾ ਗਿਆ ਅੰਤਿਮ ਸੰਸਕਾਰ

ਮਾਨਸਾ (ਅਮਰਜੀਤ ਚਾਹਲ): ਖੇਤੀ ਆਰਡੀਨੈਂਸ ਨੂੰ ਲੈ ਕੇ ਬਾਦਲ ਪਿੰਡ 'ਚ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਪ੍ਰੀਤਮ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਅੰਕਾ ਬਾਲੀ 'ਚ ਕੀਤਾ ਗਿਆ, ਜਿੱਥੇ ਕਿਸਾਨ ਯੂਨੀਅਨ ਵਲੋਂ ਉਸ ਦੇ ਮ੍ਰਿਤਕ ਸਰੀਰ 'ਤੇ ਯੂਨੀਅਨ ਦਾ ਝੰਡਾ ਚੜ੍ਹਾਇਆ ਗਿਆ। ਕਿਸਾਨ ਦੇ ਅੰਤਿਮ ਸੰਸਕਾਰ ਮੌਕੇ 'ਤੇ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੇ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। 

ਇਹ ਵੀ ਪੜ੍ਹੋ: ਪ੍ਰੇਮ ਸਬੰਧਾਂ 'ਚ ਖ਼ੌਫਨਾਕ ਵਾਰਦਾਤ, ਨਾਬਾਲਗ ਨੂੰ ਦਿੱਤੀ ਦਿਲ ਕੰਬਾਊ ਮੌਤ

PunjabKesari

ਦੱਸ ਦੇਈਏ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਅੱਕਾ ਵਾਲੀ ਦੇ ਕਿਸਾਨ ਪ੍ਰੀਤਮ ਸਿੰਘ ਨੇ ਪਿੰਡ ਬਾਦਲ 'ਚ ਮੋਰਚੇ ਦੌਰਾਨ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ ਅਤੇ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ 'ਚ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੇ ਖ਼ਿਲਾਫ ਖੂਬ ਨਾਅਰੇਬਾਜ਼ੀ ਕੀਤੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਬੇਸ਼ੱਕ ਉਹ ਖ਼ੁਦਕੁਸ਼ੀ ਕਰਨ ਦੇ ਵਿਰੋਧ 'ਚ ਹਨ।

ਇਹ ਵੀ ਪੜ੍ਹੋ: ਬਜ਼ੁਰਗ ਬਾਬੇ ਨਾਲ ਜਨਾਨੀ ਨੇ ਕੀਤਾ ਸ਼ਰਮਨਾਕ ਕਾਰਾ, ਅਸ਼ਲੀਲ ਵੀਡੀਓ ਬਣਾ ਇੰਝ ਲੁੱਟਿਆ

PunjabKesari


author

Shyna

Content Editor

Related News