ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਨੌਜਵਾਨ ਨੇ ਕੀਤੀ ਆਤਮ-ਹੱਤਿਆ

06/17/2019 2:57:32 AM

ਅਬੋਹਰ, (ਜ. ਬ.)– ਪਿੰਡ ਦੌਲਤਪੁਰਾ ਨਿਵਾਸੀ ਇਕ ਵਿਅਕਤੀ ਨੇ ਅੱਜ ਸਵੇਰੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਫਾਹ ਲਗਾ ਕੇ ਆਤਮ-ਹੱਤਿਆ ਕਰ ਲਈ। ਥਾਣਾ ਖੁਈਆਂ ਸਰਵਰ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਜਾਣਕਾਰੀ ਅਨੁਸਾਰ ਦੌਲਤਪੁਰਾ ਨਿਵਾਸੀ 41 ਸਾਲ ਦਾ ਗੁਰਜਿੰਦਰ ਪੁੱਤਰ ਨਰੈਣਿਆ ਰਾਮ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੁਰਜਿੰਦਰ ਦਿਹਾੜੀ-ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਢਿੱਡ ਭਰਦਾ ਸੀ। ਪਿਛਲੇ ਕੁੱਝ ਸਮਾਂ ਤੋਂ ਉਹ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸਦੇ ਚਲਦੇ ਅੱਜ ਸਵੇਰੇ 10 ਵਜੇ ਜਦੋਂ ਉਹ ਘਰ ’ਚ ਇਕੱਲਾ ਸੀ ਤਾਂ ਉਸਨੇ ਪੱਖੇ ਦੀ ਹੁਕ ਨਾਲ ਫਾਹ ਲਗਾ ਕੇ ਆਤਮ-ਹੱਤਿਆ ਕਰ ਲਈ। ਪਰਿਵਾਰ ਵਾਲਿਆਂ ਨੇ ਉਸਨੂੰ ਪੱਖੇ ’ਤੇ ਲਮਕਦਾ ਵੇਖ ਕੇ ਇਸਦੀ ਸੂਚਨਾ ਥਾਣਾ ਖੁਈਆਂ ਸਰਵਰ ਪੁਲਸ ਨੂੰ ਦਿੱਤੀ, ਜਿਸ ’ਤੇ ਸਹਾਇਕ ਸਬ-ਇੰਸਪੈਕਟਰ ਬਲਰਾਮ ਸਿੰਘ ਮੌਕੇ ’ਤੇ ਪੁੱਜੇ। ਨਰ ਸੇਵਾ-ਨਾਰਾਇਣ ਸੇਵਾ ਕਮੇਟੀ ਦੇ ਮੈਂਬਰ ਸੋਨੂ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਹੇਠਾਂ ਉਤਰਵਾ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ।


Bharat Thapa

Content Editor

Related News