ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ : ਬਲਬੀਰ ਸਿੱਧੂ

08/03/2020 7:55:46 PM

ਚੰਡੀਗੜ੍ਹ,(ਸ਼ਰਮਾ) : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੂਬੇ 'ਚ ਹੋਈਆਂ 100 ਤੋਂ ਵੱਧ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਅਸਤੀਫ਼ਾ ਦੇਣ ਲਈ ਕਹਿਣਾ, ਇੰਝ ਜਾਪਦਾ ਹੈ ਜਿਵੇਂ ਸੁਖਬੀਰ ਨੂੰ ਖਾਸ ਗੱਲਾਂ ਭੁੱਲਣ ਦੀ ਬਿਮਾਰੀ ਹੋਵੇ। ਇਸ ਮੌਕੇ ਸੁਖਬੀਰ ਬਾਦਲ ਨੂੰ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਇਥੋਂ ਜਾਰੀ ਇਕ ਪ੍ਰੱੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।

ਉਨ੍ਹਾਂ ਕਿਹਾ ਕਿ ਕੀ ਤੁਸੀਂ ਸਿੱਖਾਂ ਦੇ ਸਦੀਵੀਂ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਉਪਰੰਤ ਅਸਤੀਫ਼ਾ ਦਿੱਤਾ ਸੀ? ਤੁਸੀਂ ਨਿਰਦੋਸ਼ ਪ੍ਰਦਰਸ਼ਨਕਾਰੀਆਂ ਜੋ ਕਿ ਸ਼ਾਂਤਮਈ ਢੰਗ ਨਾਲ ਬੇਅਦਬੀ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਸਨ, 'ਤੇ ਗੋਲੀ ਚਲਾਉਣ ਦੇ ਆਦੇਸ਼ ਦਿੰਦੇ ਹੋਏ ਇਕ ਵਾਰ ਵੀ ਨਹੀਂ ਸੋਚਿਆ ਸੀ। ਉਨ੍ਹਾਂ ਸੁਖਬੀਰ ਤੋਂ ਪੁੱਛਿਆ ਕੀ ਤੁਹਾਨੂੰ ਸ਼ਰਮਿੰਦਗੀ ਮਹਿਸੂਸ ਨਹੀਂ ਹੋਈ ਸੀ ਜਦੋਂ ਤੁਸੀਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਾਣੇ ਨਾਲ ਮਿਲਦੀ ਜੁਲਦੀ ਪੌਸ਼ਾਕ ਪਹਿਨ ਕੇ ਸਵਾਂਗ ਰਚਣ ਦੇ ਘਿਨਾਉਣੇ ਅਪਰਾਧ ਲਈ ਮੁਆਫ ਕਰ ਦਿੱਤਾ ਸੀ।
ਉਨ੍ਹਾਂ ਅਕਾਲੀ ਦਲ ਪ੍ਰਧਾਨ 'ਤੇ ਵਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਜ਼ੁਰਮਾਂ ਦੀ ਕਹਾਣੀ ਇੱਥੇ ਹੀ ਖ਼ਤਮ ਨਹੀਂ ਹੁੰਦੀ ਹੈ। ਸਾਬਕਾ ਉੱਪ ਮੁੱਖ ਮੰਤਰੀ ਵਲੋਂ ਆਪਣੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਫੀਆ ਦੇ ਸਰਗਨਾ ਨਾਲ ਸਬੰਧ ਹੋਣ ਦਾ ਪਤਾ ਹੋਣ ਦੇ ਬਾਵਜੂਦ ਵੀ ਕੈਬਨਿਟ ਤੋਂ ਬਾਹਰ ਨਹੀਂ ਕੱਢਿਆ ਗਿਆ, ਜਦਕਿ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ 'ਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਬਾਦਲ ਪਰਿਵਾਰ ਦੇ ਮੈਂਬਰ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਪਾਰਟੀ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਕਿ ਉਹ ਸਿੱਖ ਪੰਥ ਦੇ ਇਕਲੌਤੇ ਵਾਰਿਸ ਹਨ।

ਸੁਖਬੀਰ ਬਾਦਲ ਦੀ ਤਰਨ ਤਾਰਨ ਜ਼ਿਲੇ ਅਤੇ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਚ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਨੂੰ ਸਪੱਸ਼ਟ ਤੌਰ 'ਤੇ ਆਮ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣਾ ਅਤੇ ਮਗਰਮੱਛ ਦੇ ਹੰਝੂ ਵਹਾਉਣਾ ਦੱਸਦਿਆਂ ਸਿੱਧੂ ਨੇ ਕਿਹਾ ਕਿ ਕੀ ਸੁਖਬੀਰ ਨੂੰ ਪੁਲਸ ਦੀ ਗੋਲੀਬਾਰੀ ਵਿਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਫਿਕਰ ਸੀ। ਉਸ ਸਮੇਂ ਸੁਖਬੀਰ ਬਾਦਲ ਕੋਲ ਗ੍ਰਹਿ ਵਿਭਾਗ ਦਾ ਕਾਰਜਭਾਗ ਸੀ, ਜਿਸ ਤਹਿਤ ਉਨ੍ਹਾਂ ਵਲੋਂ ਰਾਜ ਪੁਲਸ ਸੰਚਾਲਨ ਦੇ ਪੂਰੇ ਅਖ਼ਤਿਆਰ ਸਨ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਪ੍ਰਤੀ ਪਵਿੱਤਰ ਵਚਨਬੱਧਤਾ ਨੂੰ ਨਿਭਾਉ੍ਯਂਦਿਆਂ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਿਲ ਸਾਰੇ ਦੋਸ਼ੀਆਂ ਅਤੇ ਸਰਗਨਾ ਬਲਵਿੰਦਰ ਕੌਰ ਵਿਰੁੱਧ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਨਜ਼ਾਇਜ਼ ਸ਼ਰਾਬ ਦੇ ਇਸ ਕਾਲੇ ਕਾਰੋਬਾਰ ਵਿਚ ਸ਼ਾਮਲ ਮਾਲ ਵਿਭਾਗ ਤੇ ਪੁਲਸ ਦੇ ਦਾਗ਼ੀ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਇਸਦੇ ਨਾਲ ਹੀ ਵੱਡੀ ਮਾਤਰਾ ਵਿਚ ਨਜ਼ਾਇਜ਼ ਸ਼ਰਾਬ ਅਤੇ 'ਲਾਹਣ ' ਜ਼ਬਤ ਕੀਤੀ ਗਈ ਹੈ। ਮੁੱਖ ਮੰਤਰੀ ਦੇ ਵਾਅਦੇ ਮੁਤਾਬਕ ਉਕਤ ਮਾਮਲੇ 'ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ


Deepak Kumar

Content Editor

Related News