ਸੁਖਬੀਰ ਬਾਦਲ ਵਲੋਂ ਪੀ. ਯੂ. ''ਚ 25 ਲੱਖ ਰੁਪਏ ਦੇਣ ਦਾ ਐਲਾਨ

9/17/2019 1:20:05 AM

ਚੰਡੀਗੜ੍ਹ,(ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਭਲਾਈ ਗਤੀਵਿਧੀਆਂ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਯੂਨੀਵਰਸਿਟੀ ਕੈਂਪਸ 'ਚ ਹੋਏੇ ਇਕ ਸਮਾਗਮ ਦੌਰਾਨ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐੱਸ. ਓ. ਆਈ.) ਦੇ ਪ੍ਰਧਾਨ ਚੁਣੇ ਗਏ ਚੇਤੰਨ ਚੌਧਰੀ ਨੂੰ ਚੁਕਾਈ ਗਈ ਅਹੁਦੇ ਦੀ ਸਹੁੰ ਮਗਰੋਂ ਕੀਤਾ। ਸੁਖਬੀਰ ਨੇ ਭਰੋਸਾ ਦਿਵਾਇਆ ਕਿ ਜੇਕਰ 2022 'ਚ ਪੰਜਾਬ 'ਚ ਮੁੜ ਅਕਾਲੀ-ਭਾਜਪਾ ਸਰਕਾਰ ਬਣੀ ਤਾਂ ਉਹ ਵਿਦਿਆਰਥੀਆਂ ਦੀ ਭਲਾਈ ਲਈ 5 ਕਰੋੜ ਰੁਪਏ ਦੀ ਗ੍ਰਾਂਟ ਦੇਣਗੇ। ਇਸ ਮੌਕੇ ਐੱਸ. ਓ. ਆਈ. ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਤੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਵੀ ਮੌਜੂਦ ਸਨ।