ਕਿਸਾਨਾਂ ''ਤੇ ਹੋਏ ਤਸ਼ਦੱਦ ''ਤੇ ਭੜਕੇ ਸੁਖਬੀਰ ਬਾਦਲ, ਕਿਹਾ ਅੱਜ ਪੰਜਾਬ ''ਚ 26/11 ਵਰਗਾ ਮਾਹੌਲ

11/26/2020 6:03:48 PM

ਚੰਡੀਗੜ੍ਹ (ਬਿਊਰੋ): ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਸ ਵਲੋਂ ਰੋਕਣ ਅਤੇ ਉਨ੍ਹਾਂ 'ਤੇ ਕੀਤੇ ਤਸ਼ੱਦਦ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਖ਼ਤ ਲਹਿਜ਼ੇ 'ਚ ਨਿਖੇਧੀ ਕੀਤੀ ਹੈ। ਇਸ ਸਬੰਧੀ ਸੁਖਬੀਰ ਬਾਦਲ ਟਵੀਟ ਕਰਕੇ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਨ ਜਾ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਤੋਪਾਂ ਨਾਲ ਬੁਛਾੜਾਂ ਕਰਕੇ ਉਨ੍ਹਾਂ 'ਤੇ ਧੱਕੇਸ਼ਾਹੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਸੰਕਲਪ ਹੋਰ ਮਜ਼ਬੂਤ ਹੋਵੇਗਾ। ਬਾਦਲ ਨੇ ਇਸ ਬਾਰੇ 'ਚ ਇਕ ਹੋਰ ਟਵੀਟ ਕੀਤਾ ਅਤੇ ਲਿਖਿਆ, ''ਅੱਜ ਪੰਜਾਬ ਦਾ 26/11 ਹੈ। ਅਸੀਂ ਲੋਕਤੰਤਰੀ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੇ ਅੰਤ ਦੇ ਗਵਾਹ ਹਾਂ।'' ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਨੂੰ ਦਬਾਉਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਵਲੋਂ ਵਰਤੇ ਜਾ ਰਹੇ ਹੱਥਕੰਡਿਆਂ ਦਾ ਵਿਰੋਧ ਕਰਦਾ ਹੈ।

ਇਹ ਵੀ ਪੜ੍ਹੋ:  ਜੰਤਰ-ਮੰਤਰ ਧਰਨਾ ਦੇਣ ਪਹੁੰਚੇ ਪਰਮਿੰਦਰ ਢੀਂਡਸਾ ਤੇ ਸੁਖਪਾਲ ਖਹਿਰਾ ਲਏ ਹਿਰਾਸਤ 'ਚ

PunjabKesari

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  ਦੁਬਈ 'ਚ ਫ਼ੌਤ ਹੋਏ ਜਗਦੀਸ਼ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਦੇਖ ਪਰਿਵਾਰ ਦਾ ਨਿਕਲਿਆ ਤ੍ਰਾਹ


Shyna

Content Editor

Related News