ਸੁਖਬੀਰ ਬਾਦਲ ਦੇ ਦੋ ਉੱਪ ਮੰਤਰੀ ਬਣਾਉਣ ਦੇ ਬਿਆਨ 'ਤੇ ਜਥੇਦਾਰ ਦਾਦੂਵਾਲ ਨੇ ਚੁੱਕੇ ਸਵਾਲ

07/17/2021 12:29:44 PM

ਤਲਵੰਡੀ ਸਾਬੋ (ਮਨੀਸ਼): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਇੱਕ ਹਿੰਦੂ ਅਤੇ ਦੂਜਾ ਦਲਿਤ ਦੋ ਉਪ ਮੁੱਖ ਮੰਤਰੀ ਬਣਾਉਣ ਦੇ ਦਿੱਤੇ ਗਏ ਬਿਆਨ ’ਤੇ ਸਵਾਲ ਖੜ੍ਹੇ ਕਰਦੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਇਸ ਨੂੰ ਭਾਈਚਾਰੇ ਵਿੱਚ ਤਰੇੜ ਪਾਉਣ ਦੀ ਨੀਤੀ ਦੱਸਦੇ ਹੋਏ ਇਹ ਕਿਸੇ ਭਾਈਚਾਰੇ ਨੂੰ ਉਭਾਰਨ ਜਾਂ ਮਾਨ-ਸਨਮਾਨ ਦੀ ਗੱਲ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਸਿੱਖ ਜਥੇਬੰਦੀਆਂ ਦੀ ਸਿਆਸੀ ਪਾਰਟੀਆਂ ਨੂੰ ਚਿਤਾਵਨੀ- ਬੇਅਦਬੀ ਦੀਆਂ ਘਟਨਾਵਾਂ ’ਤੇ ਨਾ ਕਰਨ ਰਾਜਨੀਤੀ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਇੱਕ ਹਿੰਦੂ ਅਤੇ ਦੂਜਾ ਦਲਿਤ ਦੋ ਉਪ ਮੁੱਖ ਮੰਤਰੀ ਬਣਾਉਣ ਦੇ ਦਿੱਤੇ ਗਏ ਬਿਆਨ ਦੀ ਸਖ਼ਤ ਸਬਦਾਂ ’ਚ ਨਿਖੇਦੀ ਕਰਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਦੀ ਪਹਿਲਾਂ ਤੋਂ ਨੀਤੀ ਦੋ ਧਰਮਾਂ ’ਚ ਕੁੜੱਤਣ ਪੈਦਾ ਕਰਕੇ ਆਪਣਾ ਰਾਜ ਕਾਇਮ ਕਰਨਾ ਹੈ।

ਇਹ ਵੀ ਪੜ੍ਹੋ: ਬੇਅੰਤ ਕੌਰ ਦੇ ਘਰ ਪੁੱਜੇ ਨਕਲੀ ਇਮੀਗ੍ਰੇਸ਼ਨ ਅਫ਼ਸਰ, ਕਿਹਾ ਦਿਓ ਪੈਸੇ ਨਹੀਂ ਤਾਂ ਕਰ ਦਿਆਂਗੇ ਡਿਪੋਰਟ (ਵੀਡੀਓ)

ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਪਰਿਵਾਰ ’ਤੇ ਗੰਭੀਰ ਦੋਸ਼ ਲਗਾਉਦੇ ਹੋਏ ਕਿ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਉਣ ਦੀਆਂ ਖ਼ਬਰਾਂ ਸੁਣ ਕੇ ਘਬਰਾ ਕੇ ਅਜਿਹੀ ਬਿਆਨ ਬਾਜ਼ੀ ਕਰਕੇ ਨਹਿਲੇ ’ਤੇ ਦਹਿਲਾ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਜਥੇਦਾਰ ਦਾਦੂਵਾਲ ਨੇ ਸਵਾਲ ਖੜ੍ਹੇ ਕਰਦੇ ਕਿਹਾ ਕਿ ਦਲਿਤ ਨੂੰ ਉਪ ਮੁੱਖ ਮੰਤਰੀ ਕਿਉਂ ਬਣਾ ਰਹੇ ਹੋ ਮੁੱਖ ਮੰਤਰੀ ਕਿਉਂ ਨਹੀਂ ਬਣਾ ਰਹੇ।ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਕਦੇ ਵੀ ਮੁੱਖ ਮੰਤਰੀ ਨਹੀਂ ਬਣਾਉਣਗੇ ਤੇ ਸੁਖਬੀਰ ਸਿੰਘ ਬਾਦਲ ਨੂੰ ਵੀ ਸੁਫ਼ਨੇ ਲੈਣੇ ਛੱਡ ਦੇਣੇ ਚਾਹੀਦੇ ਹਨ।

ਇਹ ਵੀ ਪੜ੍ਹੋ: ਬਦਕਿਸਮਤ ਮਾਂ! ਜੰਜ਼ੀਰਾਂ ਨਾਲ ਬੰਨ੍ਹਣਾ ਪਿਆ ਪੁੱਤਰ, ਬੱਚੇ ਨੂੰ ਨਾਲ ਲੈ ਕੇ ਨੂੰਹ ਵੀ ਤੁਰ ਗਈ ਪੇਕੇ

Shyna

This news is Content Editor Shyna