ਆਪ ਦੇ ਆਗੂ ਕੱਲ੍ਹ ਫੂਕਣਗੇ ਸੁਖਬੀਰ ਬਾਦਲ ਦਾ ਪੁਤਲਾ

06/28/2020 5:55:55 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਆਮ ਆਦਮੀ ਪਾਰਟੀ ਹਲਕਾ ਸੰਗਰੂਰ ਤੋਂ ਹਲਕਾ ਸਹਿ ਪ੍ਰਧਾਨ ਨਰਿੰਦਰ ਕੌਰ ਭਰਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲੀ ਦਲ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਸਮਰਥਨ ਕਰਨ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਹਰ ਹਲਕੇ ਵਿਚ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ ਜਾਵੇਗਾ।

ਇਸੇ ਤਹਿਤ 29 ਜੂਨ ਦਿਨ ਸੋਮਵਾਰ ਨੂੰ ਦੁਪਹਿਰ 2-00 ਵਜੇ ਬੱਤੀਆਂ ਵਾਲੇ ਚੌਕ ਨੇੜੇ ਬੱਸ ਅੱਡਾ ਸੰਗਰੂਰ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ ਜਾਵੇਗਾ।ਹਲਕਾ ਸਹਿ ਪ੍ਰਧਾਨ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਸਾਰੇ ਅਹੁਦੇਦਾਰ ਅਤੇ ਵਾਲੰਟੀਅਰਾਂ ਨੂੰ ਬੇਨਤੀ ਕੀਤੀ ਕਿ ਸਮੇਂ ਸਿਰ ਪਹੁੰਚਕੇ ਵਿਰੋਧ ਵਿਚ ਹਿੱਸਾ ਲਓ ਅਤੇ ਅਕਾਲੀ ਦਲ ਦੇ ਕਿਸਾਨ ਵਿਰੋਧੀ ਫੈਸਲੇ ਵਿਰੁੱਧ ਆਵਾਜ਼ ਬੁਲੰਦ ਕਰੋ। ਬੀਬੀ ਨਰਿੰਦਰ ਭਰਾਜ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਹੋਰ ਅਤੇ ਕੇਂਦਰ ਵਿੱਚ ਹੋਰ ਨੀਤੀਆਂ ਅਪਣਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਦਾ ਪੰਜਾਬ ਵਿਰੋਧੀ ਚਿਹਰਾ ਲੋਕਾਂ ਦੇ ਸਾਹਮਣੇ ਨੰਗਾ ਹੋ ਚੁੱਕਿਆ ਹੈ ਹੁਣ ਅਕਾਲੀ ਦਲ ਦੇ ਆਗੂਆਂ ਨੂੰ ਕੋਈ ਵੀ ਆਪਣੀ ਸਫਾਈ ਦੇਣ ਦੀ ਲੋੜ ਨਹੀਂ। ਭਰਾਜ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਕਿਸੇ ਵੀ ਕੀਮਤ ਤੇ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਅਨਵਰ ਭਸੌੜ ਧੂਰੀ ਤੇ ਹੋਰ ਵੀ ਆਗੂ ਹਾਜ਼ਰ ਸਨ।


Shyna

Content Editor

Related News