ਹਰਸਿਮਰਤ ਬਾਦਲ ਦੇ ਜਨਮਦਿਨ 'ਤੇ ਸੁਖਬੀਰ ਬਾਦਲ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
Monday, Jul 25, 2022 - 01:51 PM (IST)
 
            
            ਸ਼ੇਰਪੁਰ (ਅਨੀਸ਼ ਗਰਗ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਅੱਜ ਜਨਮ ਦਿਨ ਹੈ । ਜਨਮ ਦਿਨ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਸੋਸ਼ਲ ਮੀਡੀਆਂ 'ਤੇ ਹਰਸਿਮਰਤ ਕੌਰ ਬਾਦਲ ਦੀਆਂ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ- ਮਾਈਨਿੰਗ 'ਤੇ ਪੰਜਾਬ ਸਰਕਾਰ ਨੇ ਤਿਆਰ ਕੀਤੀ ਪਹਿਲੀ ਵਿਸਤ੍ਰਿਤ ਰਿਪੋਰਟ, ਵਾਤਾਵਰਣ ਮੰਤਰਾਲੇ ਨੂੰ ਭੇਜੀ

ਤਸਵੀਰਾਂ ਸਾਂਝੀਆਂ ਕਰਦਿਆਂ ਸੁਖਬੀਰ ਬਾਦਲ ਨੇ ਲਿਖਿਆ 'ਜਨਮਦਿਨ ਦੀਆਂ ਬਹੁਤ ਮੁਬਾਰਕਾਂ ਹਰਸਿਮਰਤ! ਜੋ ਕੁਝ ਵੀ ਤੁਸੀਂ ਸਾਡੇ ਲਈ ਕਰਦੇ ਹੋ, ਉਸ ਦਾ ਧੰਨਵਾਦ ਸ਼ਬਦਾਂ ਵਿੱਚ ਨਹੀਂ ਕੀਤਾ ਜਾ ਸਕਦਾ। ਤੁਸੀਂ ਸਾਡੀ ਸਭ ਦੀ ਜ਼ਿੰਦਗੀ ਵਿੱਚ ਇੱਕ ਅਸੀਸ ਬਣ ਕੇ ਆਏ ਹੋ। ਮੈਂ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਜੀ ਸਦਾ ਤੁਹਾਡੇ ਅੰਗ-ਸੰਗ ਸਹਾਈ ਹੋਣ, ਅਤੇ ਜ਼ਿੰਦਗੀ ਦੇ ਹਰ ਮੋੜ 'ਤੇ ਮਾਰਗ ਦਰਸ਼ਨ ਕਰਦੇ ਰਹਿਣ '।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            