ਮੀਂਹ ਪ੍ਰਭਾਵਿਤ ਪਿੰਡਾਂ ਦਾ ਸੁਖਬੀਰ ਬਾਦਲ ਵਲੋਂ ਦੌਰਾ, ਮੁਹੱਈਆ ਕਰਵਾਈਆਂ ਜ਼ਰੂਰੀ ਚੀਜ਼ਾਂ

08/01/2022 4:04:20 PM

ਲੰਬੀ : ਪੰਜਾਬ ’ਚ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਅਤੇ ਕਈ ਇਲਾਕਿਆਂ ’ਚ ਪਏ ਭਾਰੀ ਮੀਂਹ ਨੇ ਜਿੱਥੇ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ, ਉੱਥੇ ਹੀ ਕਈ ਪਰਿਵਾਰਾਂ ਦੇ ਘਰ ਵੀ ਢਹਿ-ਢੇਰੀ ਹੋ ਗਏ ਹਨ। ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕੀਤਾ ਸੀ ਅਤੇ ਸਰਕਾਰ ਕੋਲੋਂ ਪੀੜਤ ਕਿਸਾਨਾਂ ਅਤੇ ਹੋਰ ਲੋਕਾਂ ਦੀ ਸੰਭਵ ਮਦਦ ਕਰਨ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ- ਚਾਵਾਂ ਨਾਲ ਕਰਾਈ ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤਨੀ ਤੋਂ ਦੁਖੀ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲਾਲਬਾਈ 'ਚੋਂ ਪਾਣੀ ਨੂੰ ਕੱਢਣ ਲਈ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਵਾਸੀਆਂ ਨੂੰ ਮੋਟਰਾਂ ਅਤੇ ਪਾਈਪਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿਨ੍ਹਾਂ ਪਿੰਡਾਂ 'ਚ ਜੋ ਲੋੜੀਂਦੀਆਂ ਚੀਜ਼ਾਂ ਦਿੱਤੀਆਂ ਗਈਆਂ ਹਨ ਉਹ ਅਸੀਂ ਆਪਣੇ ਪੱਧਰ ’ਤੇ ਹੀ ਮੁਹੱਈਆ ਕਰ ਰਹੇ ਹਾਂ। ਸੁਖਬੀਰ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਕੱਲ੍ਹ ਤੱਕ 15-20 ਪਿੰਡਾਂ 'ਚ ਪੰਪ, ਪਾਈਪਾਂ ਅਤੇ ਪੱਖੇ ਭੇਜੇ ਜਾਣਗੇ ਤਾਂ ਜੋ ਪਿੰਡ ਵਾਸੀ ਪਿੰਡ ’ਚੋਂ ਪਾਣੀ ਕੱਢ ਕੇ ਇਸ ਪਰੇਸ਼ਾਨੀ ਵਾਲੇ ਦੌਰ ’ਚੋਂ ਬਾਹਰ ਨਿਕਲ ਸਕਣ। ਇਸ ਮੌਕੇ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਪੀੜਤ ਲੋਕ ਸਰਕਾਰ ਕੋਲੋ ਲਗਾਤਾਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ ਪਰ ਸਰਕਾਰ ਵੱਲੋਂ ਇਸ ’ਤੇ ਤਵੱਜੋ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਜਦੋਂ ਉਨ੍ਹਾਂ ਵੱਲੋਂ ਪਿੰਡਾਂ ਦਾ ਦੌਰਾ ਕੀਤਾ ਗਿਆ ਤਾਂ ਉਨ੍ਹਾਂ ਦੇਖਿਆ ਕਿ ਲੋਕ ਕਾਫ਼ੀ ਪਰੇਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੇ ਅੱਜ ਪਿੰਡ ਵਾਸੀਆਂ ਦੀ ਸਹਾਇਤਾ ਲਈ ਇਹ ਫ਼ੈਸਲਾ ਕੀਤਾ ਅਤੇ ਲੋੜੀਂਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਹਨ।

ਇਹ ਵੀ ਪੜ੍ਹੋ- ਮਿਸਾਲ ਬਣਿਆ ਫਿਰੋਜ਼ਪੁਰ ਦਾ ਇਹ ਸਰਕਾਰੀ ਸਕੂਲ, 'ਬੈਸਟ ਸਕੂਲ' ਐਵਾਰਡ ਲਈ ਚੋਣ, ਮਿਲੇਗੀ 10 ਲੱਖ ਰੁਪਏ ਦੀ ਗ੍ਰਾਂਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News