ਨਤੀਜਿਆਂ ਤੋਂ ਨਿਰਾਸ਼ ਨਾ ਹੋਵੋ, ਜ਼ਿਮਨੀ ਚੋਣਾਂ ਲਈ ਰਹੋ ਤਿਆਰ : ਸੁਖਬੀਰ

Sunday, Jun 09, 2024 - 02:54 PM (IST)

ਨਤੀਜਿਆਂ ਤੋਂ ਨਿਰਾਸ਼ ਨਾ ਹੋਵੋ, ਜ਼ਿਮਨੀ ਚੋਣਾਂ ਲਈ ਰਹੋ ਤਿਆਰ : ਸੁਖਬੀਰ

ਚੰਡੀਗੜ੍ਹ(ਅੰਕੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਲੋਕ ਸਭਾ ਹਲਕਿਆਂ ’ਚ ਪਾਰਟੀ ਉਮੀਦਵਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਦੌਰੇ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਅਮਰਗੜ੍ਹ ਤੇ ਰਣਜੀਤ ਸਿੰਘ ਢਿੱਲੋਂ ਨਾਲ ਲੁਧਿਆਣਾ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਮੁਲਾਕਾਤ ਕੀਤੀ ਤੇ ਦੋਵਾਂ ਥਾਵਾਂ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ-  ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਇਕੱਲਾ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਅਸੀਂ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਾਂਗੇ, ਭਾਵੇਂ ਉਹ ਦਰਿਆਈ ਪਾਣੀਆਂ ਦਾ ਮਸਲਾ ਹੋਵੇ, ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਹੋਵੇ ਜਾਂ ਫਿਰ ਕਿਸਾਨਾਂ ਲਈ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਲੈਣੀ ਹੋਵੇ, ਹਰ ਮਸਲੇ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਦੇ ਰਹਾਂਗੇ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਨਤੀਜਿਆਂ ਤੋਂ ਨਿਰਾਸ਼ ਨਾ ਹੋਣ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਆਉਂਦੀਆਂ ਜ਼ਿਮਨੀ ਚੋਣਾਂ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਕਿਵੇਂ ਦਿੱਲੀ ਆਧਾਰਿਤ ਪਾਰਟੀਆਂ ਅਕਾਲੀ ਦਲ ਖ਼ਿਲਾਫ਼ ਇਕਜੁੱਟ ਹੋਈਆਂ ਸਨ। 

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News