ਸੁਖਬੀਰ ਸਿੰਘ ਬਾਦਲ ਨੇ ਕੈਪਟਨ ਦੇ ਧਰਨੇ ਨੂੰ ਕਿਹਾ ਮਹਿਜ ਡਰਾਮਾ

Wednesday, Nov 04, 2020 - 08:32 PM (IST)

ਸੁਖਬੀਰ ਸਿੰਘ ਬਾਦਲ ਨੇ ਕੈਪਟਨ ਦੇ ਧਰਨੇ ਨੂੰ ਕਿਹਾ ਮਹਿਜ ਡਰਾਮਾ

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ)- ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨਾਲ ਕਿਸਾਨੀ ਮੁੱਦੇ 'ਤੇ ਚਰਚਾ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨਾਂ ਦੇ ਸੰਘਰਸ਼ 'ਚ ਨਾਲ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਅਜ ਵਰਕਰਾਂ ਨਾਲ ਮੀਟਿੰਗ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਪਤਰਕਾਰਾਂ ਨਾਲ ਗਲਬਾਤ ਕਰਦਿਆ ਕਿਹਾ ਕਿ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿਚ ਨਾਲ ਹੈ। ਉਹਨਾਂ ਕਿਹਾ ਕਿ ਰਾਜਘਾਟ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦਿੱਤਾ ਜਾ ਰਿਹਾ ਧਰਨਾ ਮਹਿਜ ਡਰਾਮਾ ਹੈ। ਉਹਨਾਂ ਕਿਸਾਨ ਜਥੇਬੰਦੀਆਂ ਵਲੋਂ 5 ਨਵੰਬਰ ਦੇ ਪੰਜਾਬ ਬੰਦ ਦਾ ਵੀ ਸਮਰਥਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਪ੍ਰਧਾਨ ਮੰਤਰੀ ਦੇ ਘਰ ਅੱਗੇ ਮਰਨ ਵਰਤ 'ਤੇ ਬੈਠਣ ਫਿਰ ਹੀ ਇਹ ਸੰਘਰਸ਼ ਅੰਜਾਮ ਤਕ ਪਹੁੰਚ ਸਕਦਾ। ਉਹਨਾਂ ਕਿਹਾ ਕਿ ਕਾਂਗਰਸ ਵਲੋਂ ਮਹਿਜ ਡਰਾਮੇ ਕੀਤੇ ਜਾ ਰਹੇ ਹਨ ਅਤੇ ਅਜ ਤਕ ਕਾਂਗਰਸ ਨੇ ਨਾ ਤਾਂ ਕੋਈ ਸੰਘਰਸ਼ ਕੀਤਾ ਅਤੇ ਨਾ ਹੀ ਕਾਂਗਰਸ ਸੰਘਰਸ਼ ਕਰ ਸਕਦੀ ਹੈ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਵਿਚ ਨਾਲ ਖੜੇ ਹਨ ।


author

Bharat Thapa

Content Editor

Related News