ਪੰਜਾਬ ਦੀ ਅਮਨ ਸ਼ਾਂਤੀ ਅਤੇ ਤਰੱਕੀ ਲਈ ਸੁਖਬੀਰ ਸਿੰਘ ਬਾਦਲ ਦਾ ਅੱਗੇ ਆਉਣਾ ਸੀ ਜ਼ਰੂਰੀ: ਯੂਥ ਅਕਾਲੀ ਦਲ ਪ੍ਰਧਾਨ
Saturday, Apr 12, 2025 - 11:32 PM (IST)

ਚੰਡੀਗੜ੍ਹ-ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਵਿਕਾਸ ਲਈ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਸੀ।ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਦਿਆਂ ਝਿੰਜਰ ਨੇ ਕਿਹਾ, "ਅੱਜ ਸੂਬੇ ਦੇ ਹਾਲਾਤ ਬਦ ਤੋਂ ਬਦਤਰ ਬਣ ਚੁੱਕੇ ਨੇ, ਕਾਨੂੰਨ ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ। ਇਹਨਾਂ ਚੀਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਪੰਜਾਬ ਵਿੱਚ ਤਗੜੇ ਲੀਡਰ ਦੀ ਲੋੜ ਹੈ, ਇਸੀ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਚੁਣਨਾ ਜ਼ਰੂਰੀ ਸੀ ਕਿਉਂਕਿ ਪੰਜਾਬ ਅਤੇ ਪੰਜਾਬੀਅਤ ਦੀ ਰੱਖਿਆ ਸਿਰਫ਼ ਓਹਨਾਂ ਦੀ ਹੀ ਅਗਵਾਈ ਹੇਠ ਹੋ ਸਕਦੀ ਹੈ।"
ਉਨ੍ਹਾਂ ਨੇ ਅੱਗੇ ਕਿਹਾ, ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਸੁਖਬੀਰ ਸਿੰਘ ਬਾਦਲ ਹੀ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੀ ਰਾਹ ਵੱਲ ਲੈ ਕੇ ਜਾ ਸਕਦੇ ਨੇ।ਉਨ੍ਹਾਂ ਨੇ ਅੱਗੇ ਕਿਹਾ ਕਿ ਯੂਥ ਅਕਾਲੀ ਦਲ ਵੱਲੋਂ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਸੁਖਬੀਰ ਸਿੰਘ ਬਾਦਲ ਦਾ ਵੱਡੇ ਪੱਧਰ 'ਤੇ ਸਵਾਗਤ ਕੀਤਾ ਜਾਵੇਗਾ।ਇਸ ਦੇ ਨਾਲ ਹੀ ਝਿੰਜਰ ਨੇ ਨੌਜਵਾਨਾਂ ਨੂੰ ਸੂਬੇ ਦੇ ਭਵਿੱਖ ਦੀ ਮਾਲਕੀ ਲੈਣ ਅਤੇ ਪੰਜਾਬ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਵਿਸਾਖੀ ਕਾਨਫਰੰਸ ਵਿੱਚ ਵੱਧ ਚੜ੍ਹਕੇ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।