ਭਵਾਨੀਗੜ੍ਹ ਦੀ ਵਾਂਗ ਡੋਰ ਬੀਬੀਆਂ ਦੇ ਹੱਥ, ਸੁਖਜੀਤ ਨਗਰ ਕੌਂਸਲ ਦੀ ਪ੍ਰਧਾਨ ਤੇ ਮੋਨਿਕਾ ਬਣੀ ਉਪ ਪ੍ਰਧਾਨ

4/12/2021 1:27:53 PM

ਭਵਾਨੀਗੜ੍ਹ (ਕਾਂਸਲ) - ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੇ ਅਹੁਦੇ ਲਈ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਸਿੱਖਿਆ ਤੇ ਲੋਕ ਨਿਰਮਾਣ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਬ ਡੀਵਜ਼ਨ ਦੇ ਐੱਸ.ਡੀ.ਐੱਮ ਡਾ. ਕਰਮਜੀਤ ਸਿੰਘ ਦੀ ਨਿਗਰਾਣੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ’ਚ ਸਰਬਸੰਮਤੀ ਨਾਲ ਸ੍ਰੀਮਤੀ ਸੁਖਜੀਤ ਕੌਰ ਘਾਬਦੀਆਂ ਨੂੰ ਪ੍ਰਧਾਨ ਅਤੇ ਸ੍ਰੀਮਤੀ ਮੋਨਿਕਾ ਮਿੱਤਲ ਨੂੰ ਉਪ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਡੀ.ਐੱਸ.ਪੀ ਸੁਖਰਾਜ ਸਿੰਘ ਘੁੰਮਣ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਸਖ਼ਤ ਨਿਰਗਾਣੀ ਕੀਤੀ ਗਈ। 

ਪੜ੍ਹੋ ਇਹ ਵੀ ਖਬਰ - ਮਿੱਟੀ 'ਚ ਰੁਲੇ ਮਾਪਿਆਂ ਦੇ ਚਾਅ, ‘ਏਅਰਫੋਰਸ’ ਅਧਿਕਾਰੀ ਨਾਲ ਵਿਆਹੀ ਧੀ ਨੇ ਕੀਤੀ ਖ਼ੁਦਕੁਸ਼ੀ (ਵੀਡੀਓ)

ਇਸ ਮੌਕੇ ਆਪਣੇ ਸੰਬੋਧਨ ’ਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪ੍ਰਧਾਨ ਅਤੇ ਉਪ ਪ੍ਰਧਾਨ ਚੁਣੀਆਂ ਗਈਆਂ ਦੋਵੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਭਵਾਨੀਗੜ੍ਹ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ’ਚ ਜੰਗੀ ਪੱਧਰ ਉਪਰ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਹੁਣ ਅੱਗੇ ਵੀ ਸ਼ਹਿਰ ’ਚ ਵਿਕਾਸ ਦੇ ਕੰਮਾਂ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਗਲੀ ਮੁਹਲੇ ’ਚ ਪੀਣ ਵਾਲੇ ਪਾਣੀ ਦੀਆਂ ਪਾਈਪ ਲਾਇਨਾਂ, ਸੀਵਰੇਜ਼, ਨਵੀਆਂ ਐੱਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਦੇ ਨਾਲ-ਨਾਲ ਹਰ ਗਲੀ ਨੂੰ ਇੰਟਰਲਾਕ ਟਾਈਲਾਂ ਲਗਾ ਕੇ ਪੱਕੇ ਕਰਨ ਦਾ ਕੰਮ ਪੂਰੇ ਜੰਗੀ ਪੱਧਰ ਉਪਰ ਚਲ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਇਸ ਮੌਕੇ ਇਸ ਮੀਟਿੰਗ ’ਚ ਸ਼ਹਿਰ ਦੇ 15 ਦੇ 15 ਵਾਰਡਾਂ ਦੇ ਕੌਂਸਲਰ ਮੌਜੂਦ ਸਨ ਅਤੇ ਸਭ ਨੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦੇ ਉਪਰ ਚੁਣੇ ਗਏ ਕੌਂਸਲਰਾਂ ਦੇ ਫ਼ੈਸਲੇ ਉਪਰ ਆਪਣੀ ਸ਼ਹਿਮਤੀ ਦਾ ਪ੍ਰਗਟਾਵਾਂ ਕੀਤਾ। ਜ਼ਿਕਰਯੋਗ ਹੈ ਕਿ ਸ਼ਹਿਰ ਦੀ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਕੁਰਸੀ ਜਨਰਲ ਹੋਣ ਦੇ ਬਾਵਜੂਦ ਕੈਬਨਿਟ ਮੰਤਰੀ ਵੱਲੋਂ ਸ਼ਹਿਰ ਦੀ ਵਾਂਗਡੋਰ ਦੋਵੇ ਜਨਾਨੀਆਂ ਕੌਂਸਲਰਾਂ ਨੂੰ ਸੌਂਪੀ ਗਈ ਅਤੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾਂ ਜਨਾਨੀਆਂ ਨੂੰ ਬਰਾਬਰ ਦਾ ਦਰਜ ਦੇਣ ਦੇ ਨਾਲ-ਨਾਲ ਉਚ ਅਹੁਦੇ ਦੇ ਕੇ ਬਣਦਾ ਪੂਰਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਇਸ ਮੌਕੇ ਸੰਜੂ ਵਰਮਾ, ਗੁਰਵਿੰਦਰ ਸਿੰਘ ਸੱਗੂ, ਸਵਰਨਜੀਤ ਸਿੰਘ, ਹਰਵਿੰਦਰ ਕੌਰ, ਜਸਪਾਲ ਕੌਰ, ਨਰਿੰਦਰ ਸਿੰਘ, ਸਤਿੰਦਰ ਕੌਰ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਲਾਲੀ, ਹਰਮਨ ਸਿੰਘ ਨੰਬਰਦਾਰ, ਨੇਹਾ ਰਾਣੀ ਸਲਦੀ, ਸੰਜੀਵ ਕੁਮਾਰ ਲਾਲਕਾ, ਵਿਦਿਆ ਦੇਵੀ ਸਾਰੇ ਕੌਂਸਲਰ ਸਣੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਮੌਜੂਦ ਸਨ।

ਪੜ੍ਹੋ ਇਹ ਵੀ ਖਬਰ - ਪ੍ਰੇਮੀ ਨਾਲ ਫੋਨ ’ਤੇ ਗੱਲ ਕਰਨੀ ਪ੍ਰੇਮੀਕਾ ਨੂੰ ਪਈ ਭਾਰੀ, ਉਸੇ ਦੀ ਭੈਣ ਦਾ ਵਿਆਹ ਭਰਾ ਨਾਲ ਕਰਵਾਇਆ

ਪੜ੍ਹੋ ਇਹ ਵੀ ਖਬਰ - ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ : ਤੇਜ਼ਧਾਰ ਹਥਿਆਰਾਂ ਨਾਲ 2 ਸਕੇ ਭਰਾਵਾਂ ’ਤੇ ਕਾਤਲਾਨਾ ਹਮਲਾ (ਤਸਵੀਰਾਂ)

ਨੋਟ : ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕੁਮੈਂਟ ਕਰਕੇ ਦਿਓ ਆਪਣੀ ਰਾਏ...


rajwinder kaur

Content Editor rajwinder kaur