ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ''ਤੇ ਸੁਖਪਾਲ ਖਹਿਰਾ ਦਾ ਬਿਆਨ, ਕਿਹਾ ਰਾਘਵ ਚੱਢਾ ਲਈ ਹੋਵੇਗਾ ਰਾਹ ਪੱਧਰਾ

07/10/2022 6:30:35 PM

ਮਾਨਸਾ(ਜੱਸਲ) : ਵਿਧਾਇਕ ਸੁਖਪਾਲ ਸਿੰਘ ਖਹਿਰਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਹਮਦਰਦੀ ਕਰਨ ਲਈ ਪਿੰਡ ਮੂਸਾ ਪਹੁੰਚੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਪੰਜਾਬ ਨਾਲ ਸਬੰਧਿਤ ਸ਼ੂਟਰ ਅਜੇ ਵੀ ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ ਅਤੇ ਪੰਜਾਬ ਪੁਲਸ ਨੂੰ ਅਜੇ ਤੱਕ ਇਹ ਵੀ ਨਹੀਂ ਪਤਾ ਕਿ ਪੰਜਾਬ ਦੇ ਉਹ ਕਿਹੜੇ ਸ਼ੂਟਰ ਹਨ ਜਿਨ੍ਹਾਂ ਨੇ ਸਿੱਧੂ ਮੂਸੇਵਾਲੇ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ- CM ਮਾਨ ਦੀ ਕੇਂਦਰ ਸਰਕਾਰ ਤੋਂ ਕੀਤੀ ਮੰਗ 'ਤੇ ਰਾਜਾ ਵੜਿੰਗ ਨੇ ਲਈ ਚੁਟਕੀ, ਟਵੀਟ ਕਰਕੇ ਆਖੀ ਵੱਡੀ ਗੱਲ

ਖਹਿਰਾ ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ਉੱਤੇ ਸਲਾਹ ਲਈ ਜਾਵੇਗੀ। ਇਹ ਕਮੇਟੀ ਰਾਘਵ ਚੱਢਾ ਅਤੇ ਉਸ ਵਰਗੇ ਲੀਡਰਾਂ ਲਈ ਪੰਜਾਬ ਦਾ ਪ੍ਰਸ਼ਾਸਨ ਚਲਾਉਣ ਲਈ ਰਾਹ ਪੱਧਰਾ ਕਰੇਗੀ। ਉਨ੍ਹਾਂ ਕਿਹਾ ਕਿ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਜਾਣ ਦਾ ਘਾਟਾ ਤਾਂ ਕਦੇ ਪੂਰਾ ਨਹੀਂ ਹੋ ਸਕਦਾ ਪਰ ਅਸੀਂ ਪਰਿਵਾਰ ਦੇ ਨਾਲ ਹਾਂ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਜੰਗ ਜਾਰੀ ਰਹੇਗੀ। ਉਨ੍ਹਾਂ ਐੱਸ. ਵਾਈ. ਐੱਲ. ਗੀਤ ’ਤੇ ਬੋਲਦਿਆਂ ਕਿਹਾ ਕਿ ਭਾਰਤ ਵਿਚ ਐੱਸ.ਵਾਈ.ਐੱਲ. ਗੀਤ ਭਾਜਪਾ ਵੱਲੋਂ ਬੈਨ ਕਰਨ ’ਤੇ ਮੁੱਖ ਮੰਤਰੀ ਵੱਲੋਂ ਇਸ ਖ਼ਿਲਾਫ਼ ਆਵਾਜ਼ ਚੁੱਕਣ ਦੀ ਗੱਲ ਕਹੀ ਗਈ ਸੀ ਪਰ ਹੁਣ ਚੁੱਪ ਹੋ ਗਏ ਹਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Gurminder Singh

Content Editor

Related News