ਗਰਮੀ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ: ਸਿਵਲ ਸਰਜਨ

Wednesday, Jun 17, 2020 - 03:08 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਅਗਵਾਈ 'ਚ ਜ਼ਿਲ੍ਹੇ ਅੰਦਰ ਕੋਵਿਡ-19 ਦੇ ਚੱਲਦਿਆਂ ਲੂ ਤੋਂ ਬਚਣ ਲਈ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀ ਹੈ।ਜ਼ਿਆਦਾ ਗਰਮੀ ਹੋਣ 'ਤੇ ਸਾਡਾ ਸਰੀਰ ਪਸੀਨੇ ਦੇ ਰੂਪ 'ਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਕੰਟਰੋਲ ਰੱਖਦਾ ਹੈ, ਜਿਸ ਨਾਲ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਾਮਾਨ ਗਰਮ ਹੋ ਜਾਂਦਾ ਹੈ, ਜਿਸ ਨੂੰ ਲੂ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ।

ਉਨ੍ਹਾਂ ਦੱਸਿਆ ਕਿ ਆਮ ਤੌਰ 'ਤੇ ਲੋਕ ਇਸਨੂੰ ਹਲਕੇ 'ਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂ ਲੱਗ ਹੀ ਨਹੀਂ ਸਕਦੀ ਪਰ ਇਕ ਰਿਪੋਰਟ ਦੇ ਮੁਤਾਬਕ ਲੂ ਲੱਗਣਾ ਹੀਟ ਸਟ੍ਰੋਕ ਇੰਨੀ ਖਤਰਨਾਕ ਬੀਮਾਰੀ ਹੈ ਕਿ ਪੂਰੇ ਇਲਾਜ ਤੋਂ ਬਾਅਦ ਵੀ ਲਗਭਗ 63 ਫੀਸਦੀ ਲੋਕ ਇਸ ਤੋਂ ਮਰ ਹੀ ਜਾਂਦੇ ਹਨ । ਸਿਵਲ ਸਰਜਨ ਨੇ ਦੱਸਿਆ ਕਿ  ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ ਹੋਣਾ, ਹਲਕਾ ਜਾਂ ਤੇਜ਼ ਬੁਖਾਰ ਹੋਣਾ, ਜੀਅ ਖਰਾਬ ਹੋਣਾ,  ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਹੋਣਾ ਅਤੇ ਕਮਜ਼ੋਰੀ ਮਹਿਸੂਸ ਹੋਣਾ ਆਦਿ ਲੂੰ ਲੱਗਣ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਵਿੱਚ ਉੁਕਤ ਲੱਛਣ ਵਿਖਾਈ ਦੇਣ ਤਾਂ ਫਸਟਏਡ 'ਚ ਜ਼ਰੂਰੀ ਹੈ ਕਿ ਅਜਿਹੇ ਵਿਅਕਤੀ ਨੂੰ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ,  ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ,  ਵਿਅਕਤੀ ਨੂੰ ਪੀਣ ਲਈ ਕੁਝ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ, ਠੰਡੇ ਪਾਣੀ ਨਾਲ ਭਰੇ ਬਾਥਟੱਬ 'ਚ ਮਰੀਜ਼ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ,  ਬੁਖਾਰ ਨੂੰ ਘੱਟ ਕਰਨ ਦੇ ਲਈ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ ਅਤੇ ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਲੈ ਕੇ ਜਾਇਆ ਜਾਵੇ।


Shyna

Content Editor

Related News