ਬਿਨਾਂ ਨੰਬਰ ਵਾਲੇ ਵਾਹਨ ਚਾਲਕਾਂ ਨੂੰ ਪਈਆਂ ਭਾਜੜਾਂ, ਥਾਣੇ ''ਚ ਡੱਕੇ ਮੋਟਰਸਾਈਕਲ

02/15/2020 11:59:57 AM

ਸੁਨਾਮ (ਬਾਂਸਲ) : ਸ਼ਹਿਰ 'ਚ ਚੱਲ ਰਹੇ ਬਿਨਾਂ ਨੰਬਰੀ ਮੋਟਰਸਾਈਕਲ ਚਾਲਕਾਂ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਥਾਣਾ ਮੁਖੀ ਜਤਿੰਦਰਪਾਲ ਸਿੰਘ ਦੀ ਅਗਵਾਈ 'ਚ ਪੁਲਸ ਨੇ ਮੋਟਰਸਾਈਕਲ ਫੜ ਕੇ ਥਾਣੇ 'ਚ ਬੰਦ ਕਰ ਕੇ ਬਣਦੀ ਕਾਰਵਾਈ ਕੀਤੀ। ਇਸ ਮੌਕੇ ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਨਹੀਂ ਬਖਸ਼ਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਵਾਰਦਾਤ ਨਾ ਹੋਣ ਕਾਰਣ ਸ਼ਹਿਰ 'ਚ ਉਨ੍ਹਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਪੁਲਸ ਵੱਲੋਂ ਥਾਂ-ਥਾਂ 'ਤੇ ਨਾਕੇ ਲਾ ਕੇ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਬਿਨ੍ਹਾਂ ਨੰਬਰ ਵਾਲੇ ਵਾਹਨਾਂ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਇਸ ਨੂੰ ਫੜ ਕੇ ਥਾਣੇ 'ਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਵੀ ਪੁਲਸ ਦੀ ਮਦਦ ਕਰਨ ਤਾਂ ਕਿ ਸ਼ਹਿਰ 'ਚ ਕੋਈ ਵੀ ਗੜਬੜ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਕਈ ਵਾਰ ਦੇਖਣ 'ਚ ਆਇਆ ਹੈ ਕਿ ਬਿਨਾਂ ਨੰਬਰੀ ਵਾਹਨ ਚਾਲਕ ਕਈ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ, ਜਿਸ ਨਾਲ ਨੁਕਸਾਨ ਹੋ ਜਾਂਦਾ ਹੈ। ਪਿਛਲੇ ਸਮੇਂ ਦੌਰਾਨ ਸ਼ਹਿਰ 'ਚ ਹੋਈ ਘਟਨਾ ਨੂੰ ਲੈ ਕੇ ਥਾਣਾ ਮੁਖੀ ਜਤਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਪੜਤਾਲ ਅਤੇ ਦੋਸ਼ੀਆਂ 'ਤੇ ਰੇਡ ਕੀਤੀ ਜਾ ਰਹੀ ਹੈ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਸ਼ਹਿਰ 'ਚ ਅਮਨ-ਸ਼ਾਂਤੀ ਕਾਇਮ ਰੱਖੀ ਜਾਵੇਗੀ।

cherry

This news is Content Editor cherry