ਸੁਨੀਲ ਜਾਖੜ ਨੇ ਕੀਤੀ ਬਾਗੀਆਂ ਨੂੰ ਚੋਣ ਮੈਦਾਨ ਤੋਂ ਹਟਣ ਦੀ ਅਪੀਲ
Wednesday, Sep 12, 2018 - 07:20 PM (IST)

ਚੰਡੀਗੜ੍ਹ—ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਬਾਗੀਆਂ ਨੂੰ ਚੋਣ ਮੈਦਾਨ ਤੋਂ ਤੁਰੰਤ ਹਟ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ।
ਜਾਖੜ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ 'ਚ ਬਾਗੀ ਉਮੀਦਵਾਰਾਂ ਨੂੰ ਹਿਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਪਾਰਟੀ 'ਚ ਅਨੁਸ਼ਾਸਨਹੀਨਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕਾਂ 'ਚ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਡੇਢ ਸਾਲ 'ਚ ਕੀਤੇ ਗਏ ਸਰਕਾਰ ਦੇ ਕੰਮਾਂ ਨੂੰ ਲੈ ਕੇ ਉਤਸਾਹ ਹੈ। ਪਾਰਟੀ ਇਨ੍ਹਾਂ ਚੋਣਾਂ 'ਚ ਭਾਰੀ ਅੰਤਰ ਨਾਲ ਜਿੱਤੇਗੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਚੋਣਾਂ 'ਚ ਕਿਤੇ ਵੀ ਦਿਖਾਈ ਨਹੀਂ ਦੇ ਰਹੀ ਹੈ।