ਸਰਕਾਰ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਕਰ ਰਹੀ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ : ਜਾਖੜ
Monday, Aug 04, 2025 - 10:46 AM (IST)

ਚੰਡੀਗੜ੍ਹ (ਅੰਕੁਰ)- ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿੱਖੇ ਸ਼ਬਦਾਂ ’ਚ ਘੇਰਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਪੰਜਾਬ ਨੂੰ ਦਿੱਲੀ ਦੇ ਆਗੂਆਂ ਨੂੰ ਠੇਕੇ ’ਤੇ ਦੇ ਰੱਖਿਆ ਹੈ ਤੇ ਹੁਣ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਜਾਖੜ ਨੇ ਭਾਜਪਾ ’ਚ ਸ਼ਾਮਲ ਹੋਏ ਰਣਜੀਤ ਸਿੰਘ ਗਿੱਲ ਖ਼ਿਲਾਫ਼ ਵਿਜੀਲੈਂਸ ਦੀ ਛਾਪਾਮਾਰੀ ਨੂੰ ਸਿਆਸੀ ਬਦਲਾਖੋਰੀ ਦਾ ਨਤੀਜਾ ਦੱਸਿਆ।
ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਚਿੰਤਾ ਹੈ ਤਾਂ ਆਪਣੇ ਮੰਤਰੀ ਸੰਜੀਵ ਅਰੋੜਾ ਵੱਲੋਂ ਲੈਂਡ ਡਿਵੈਲਪਰ ਵਜੋਂ ਕੀਤੇ ਗਏ ਘਪਲਿਆਂ ਦੀ ਜਾਂਚ ਵੀ ਕਰਵਾਈ ਜਾਵੇ। ਜਾਖੜ ਨੇ ਅਰੋੜਾ ’ਤੇ ਪੁਰਾਣੀਆਂ ਈ.ਡੀ. ਰੇਡਾਂ, ਸੇਬੀ ਵਲੋਂ ਦੋਸ਼ੀ ਠਹਿਰਾਉਣ ਅਤੇ ਵਿਧਾਇਕ ਗੁਰਪ੍ਰੀਤ ਗੋਗੀ ਵਲੋਂ ਲਗਾਏ ਗਏ ਦੋਸ਼ਾਂ ਦੀ ਵੀ ਯਾਦ ਦਿਵਾਈ। ਜਾਖੜ ਨੇ ਆਖ਼ਿਰ ’ਚ ਮੁੱਖ ਮੰਤਰੀ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਨੂੰ ਸੰਭਾਲੋ ਨਾ ਕਿ ਨਿੱਜੀ ਵਿਰੋਧੀਆਂ ’ਤੇ ਕਾਰਵਾਈ ਕਰ ਕੇ ਸਿਆਸੀ ਵਿਤਕਰਾ ਵਧਾਓ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਆਖ਼ਿਰ ’ਚ ਜਾਖੜ ਨੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਸਿਆਸੀ ਬਦਲਾਖੋਰੀ ਦੇ ਰਾਹ ਤੋਂ ਹਟ ਕੇ ਲੋਕਤੰਤਰ ਦੀ ਰਾਖੀ ਕਰਨ। ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਨੇ ਇਹ ਰਵੱਈਆ ਨਹੀਂ ਬਦਲਿਆ ਤਾਂ ਲੋਕਾਂ ਦੀ ਆਵਾਜ਼ ਹੋਰ ਬੁਲੰਦ ਹੋਵੇਗੀ ਅਤੇ ਆਖਿਰਕਾਰ ਇਸ ਦਾ ਨੁਕਸਾਨ ‘ਆਪ’ ਨੂੰ ਭੁਗਤਣਾ ਪਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8