ਪੰਜਾਬ ਦੀਆਂ ਸਾਰੀਆਂ ਲੋਕਸਭਾ ਸੀਟਾਂ ਜਿੱਤ ਪ੍ਰਧਾਨ ਮੰਤਰੀ ਮੋਦੀ ਦੀ ਝੋਲੀ ਵਿਚ ਪਾਵਾਂਗੇ : ਸੁਨੀਲ ਜਾਖੜ

Sunday, Sep 17, 2023 - 06:41 PM (IST)

ਪੰਜਾਬ ਦੀਆਂ ਸਾਰੀਆਂ ਲੋਕਸਭਾ ਸੀਟਾਂ ਜਿੱਤ ਪ੍ਰਧਾਨ ਮੰਤਰੀ ਮੋਦੀ ਦੀ ਝੋਲੀ ਵਿਚ ਪਾਵਾਂਗੇ : ਸੁਨੀਲ ਜਾਖੜ

ਚੰਡੀਗੜ੍ਹ (ਹਰੀਸ਼ਚੰਦਰ) – ਆਗਾਮੀ ਲੋਕ ਸਭਾ ਚੋਣਾਂ ਲਈ ਕੇਂਦਰੀ ਮੰਤਰੀਆਂ ਅਤੇ ਸੂਬਾਈ ਅਧਿਕਾਰੀਆਂ ਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਸਬੰਧੀ ਇਕ ਵਿਸ਼ੇਸ਼ ਜਥੇਬੰਦਕ ਮੀਟਿੰਗ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ 6 ਲੋਕ ਸਭਾ ਹਲਕਿਆਂ ਦੇ ਕੋਰ ਕਮੇਟੀ ਮੈਂਬਰਾਂ ਅਤੇ ਵਿਧਾਨ ਸਭਾ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੁਨੀਲ ਜਾਖੜ ਦੇ ਨਾਲ ਮੰਚ ’ਤੇ ਰਾਜ ਸਭਾ ਮੈਂਬਰ ਅਤੇ ਪੰਜਾਬ ਲੋਕ ਸਭਾ ਪ੍ਰਵਾਸ ਯੋਜਨਾ ਦੇ ਇੰਚਾਰਜ ਨਰੇਸ਼ ਬਾਂਸਲ, ਸੰਗਠਨ ਮਹਾਮੰਤਰੀ ਸ੍ਰੀਮੰਥਰੀ ਸ੍ਰੀਨਿਵਾਸੂਲੂ, ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਮੀਤ ਪ੍ਰਧਾਨ ਅਤੇ ਪੰਜਾਬ ਪ੍ਰਵਾਸ ਯੋਜਨਾ ਦੇ ਸੂਬਾਈ ਕਨਵੀਨਰ ਡਾ. ਸੁਭਾਸ਼ ਸ਼ਰਮਾ, ਸੂਬਾ ਮੀਤ ਪ੍ਰਧਾਨ ਅਤੇ ਪੰਜਾਬ ਲੋਕ ਸਭਾ ਪ੍ਰਵਾਸ ਯੋਜਨਾ ਦੇ ਕੋ-ਕਨਵੀਨਰ ਡਾ. ਜਗਮੋਹਨ ਸਿੰਘ ਰਾਜੂ ਸਾਬਕਾ ਆਈ.ਏ.ਐੱਸ. ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਸਰਹੱਦ ਪਾਰ ਤੋਂ ਵੱਡੀ ਖ਼ਬਰ: ਹਿੰਦੂ ਕੁੜੀ ਤੇ ਪ੍ਰੇਮੀ ਦੇ ਗੋਲੀਆਂ ਮਾਰ ਕੇ ਕੀਤਾ ਕਤਲ

ਨਰੇਸ਼ ਬਾਂਸਲ ਨੇ ਇਸ ਮੌਕੇ ਹਾਜ਼ਰ ਪਾਰਟੀ ਵਰਕਰਾਂ ਨੂੰ ਆਗਾਮੀ ਲੋਕ ਸਭਾ ਸਟੇਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ 13 ਵਿਚੋਂ 13 ਲੋਕ ਸਭਾ ਸੀਟਾਂ ’ਤੇ ਵੱਖ-ਵੱਖ ਕੇਂਦਰੀ ਮੰਤਰੀ ਪ੍ਰਵਾਸ ਕਰ ਚੁੱਕੇ ਹਨ ਅਤੇ ਹੁਣ ਵੀ ਜਾਰੀ ਹੈ ਅਤੇ ਇਨ੍ਹਾਂ ਵਲੋਂ ਉਥੇ ਰਹਿ ਕੇ ਭਾਜਪਾ ਅਹੁਦੇਦਾਰਾਂ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਦੇਸ਼ ਹਿਤੈਸ਼ੀ ਵਿਚਾਰਧਾਰਾ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਭਾਜਪਾ ਵਰਕਰ ਲਗਾਤਾਰ ਆਪੋ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਸੰਪਰਕ ਕਰ ਰਹੇ ਹਨ।

ਇਹ ਵੀ ਪੜ੍ਹੋ-  ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ

ਉਨ੍ਹਾਂ ਨੂੰ ਜਾਗਰੂਕ ਕਰਕੇ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਸਭਾ ਚੋਣਾਂ ਵਿਚ ਪਾਰਟੀ ਵਲੋਂ ਮੈਦਾਨ ਵਿਚ ਉਤਾਰੇ ਗਏ ਭਾਜਪਾ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਹਿਤੈਸ਼ੀ ਸਰਕਾਰ ਹੈ, ਜਿਸ ਨੇ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਸਿੱਖ ਕੌਮ ਲਈ ਬਹੁਤ ਕੁਝ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਕੌਮ ਪ੍ਰਤੀ ਵਿਸ਼ੇਸ਼ ਲਗਾਅ ਅਤੇ ਗੁਰੂ ਸਾਹਿਬਾਨ ਪ੍ਰਤੀ ਵਿਸ਼ੇਸ਼ ਸਮਰਪਣ ਭਾਵਨਾ ਸਾਫ਼ ਵੇਖੀ ਜਾ ਸਕਦੀ ਹੈ ਅਤੇ ਇਸੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਅਤੇ ਪੰਜਾਬ ਦੇ ਭਵਿੱਖ ਵਜੋਂ ਦੇਖ ਅਤੇ ਸਮਝ ਚੁੱਕੇ ਹਨ। ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਜੇਕਰ ਕੋਈ ਪੰਜਾਬ ਦਾ ਵਿਕਾਸ ਕਰ ਸਕਦਾ ਹੈ ਤਾਂ ਉਹ ਸਿਰਫ਼ ਭਾਰਤੀ ਜਨਤਾ ਪਾਰਟੀ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ, ਉਹੀ ਕਰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਅਤੇ ਬਹੁਮਤ ਨਾਲ ਪੰਜਾਬ ਦੀਆਂ 13 ਵਿਚੋਂ 13 ਲੋਕ ਸਭਾ ਸੀਟਾਂ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝੋਲੀ ਪਾਈਆਂ ਜਾਣਗੀਆਂ ਅਤੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣੇਗੀ।

ਇਹ ਵੀ ਪੜ੍ਹੋ- PM ਮੋਦੀ ਦੇ ਜਨਮਦਿਨ 'ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ

ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੰਗਠਨ ਜਨਰਲ ਸਕੱਤਰ ਸ੍ਰੀਮੰਥਰੀ ਸ੍ਰੀਨਿਵਾਸਲੂ ਨੇ ਇਸ ਮੌਕੇ ’ਤੇ ਮੌਜੂਦ 6 ਲੋਕ ਸਭਾ ਹਲਕਿਆਂ ਦੇ ਆਏ ਸਾਰੇ ਅਹੁਦੇਦਾਰਾਂ ਕੋਲੋਂ ਭਾਜਪਾ ਦੇ ਜਥੇਬੰਦਕ ਢਾਂਚੇ ਦੀ ਸਮੀਖਿਆ ਕੀਤੀ ਅਤੇ ਰਹੀਆਂ ਕਮੀਆਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਆਉਣ ਵਾਲੇ ਪਰਵਾਸ ਸਬੰਧੀ ਅਤੇ ਸੂਬੇ ਦੇ ਸਿਆਸੀ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਕਰਨ ਆਦਿ ਵਰਗੇ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।    

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News