ਸੁਨੀਲ ਜਾਖੜ ਨੇ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
Saturday, May 02, 2026 - 01:56 PM (IST)
ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਤਿੱਖੀ ਬਿਆਨਬਾਜ਼ੀ ਦੇਖਣ ਨੂੰ ਮਿਲੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਜਾਖੜ ਨੇ ਕਿਹਾ ਕਿ ਪੰਜਾਬ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ 'ਚ ਵੱਡੇ ਖ਼ੁਲਾਸੇ ਹੋ ਸਕਦੇ ਹਨ। ਜਾਖੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਜਾਖੜ ਨੇ ਦੋਸ਼ ਲਾਇਆ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਪੰਜਾਬ 'ਚ ਸੱਤਾ ਦਾ ਗਲਤ ਇਸਤੇਮਾਲ ਕਰ ਰਹੀ ਹੈ ਅਤੇ ਵਿਧਾਇਕਾਂ ‘ਤੇ ਕਾਬੂ ਪਾ ਕੇ ਪ੍ਰਬੰਧ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਤੋਂ ਪੰਜਾਬ ਨੂੰ ਬਚਾਉਣ ਦੀ ਲੋੜ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ 'ਤੇ ਦਿੱਲੀ ਦੀ ਲੀਡਰਸ਼ਿਪ ਦਾ ਪ੍ਰਭਾਵ ਜ਼ਿਆਦਾ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਇਸ ਸਥਿਤੀ 'ਚ ਦਬਾਅ ਹੇਠ ਕੰਮ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਰਾਜਪਾਲ ਨਾਲ ਵੀ ਮੁਲਾਕਾਤ ਕਰਨਗੇ ਅਤੇ ਲੋੜ ਪੈਣ ‘ਤੇ ਵੱਡਾ ਕਦਮ ਚੁੱਕਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਸਖ਼ਤ ਕਦਮ ਚੁੱਕਣੇ ਪੈਣਗੇ।
