ਵਿਜੀਲੈਂਸ ਨੇ CDPO ਦਫ਼ਤਰ ''ਚ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ
Wednesday, Sep 13, 2023 - 03:38 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੰਗਲਵਾਰ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀਡੀਪੀਓ) ਤਲਵੰਡੀ ਸਾਬੋ ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੁਲਸ ਕੇਸ ਦਰਜ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ
ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ-ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਸਨ ਪਰ ਸੌਦਾ 60,000 ਰੁਪਏ 'ਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ।
ਇਹ ਵੀ ਪੜ੍ਹੋ : OMG! ਪੰਜਾਬ, ਚੰਡੀਗੜ੍ਹ ’ਚੋਂ ਹਰ ਮਹੀਨੇ ਚੋਰੀ ਹੋ ਜਾਂਦੇ ਹਨ ਡੇਢ ਕਰੋੜ ਦੇ ਮੋਬਾਇਲ, ਜਾਣੋ ਪੂਰੇ ਦੇਸ਼ ਦੇ ਅੰਕੜੇ
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਸੁਪਰਵਾਈਜ਼ਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਾਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8