ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਪੁਲਸ ਪ੍ਰਸ਼ਾਸਨ ਨੂੰ ਦੇਣ ਸਹਿਯੋਗ : ਸੁਬੇਗ ਸਿੰਘ

05/06/2021 12:19:59 PM

ਧਰਮਕੋਟ (ਸਤੀਸ਼)-ਸੁਬੇਗ ਸਿੰਘ ਡੀ. ਐੱਸ. ਪੀ. ਧਰਮਕੋਟ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਚੱਲ ਰਹੀ ਕੋਰੋਨਾ ਮਹਾਮਾਰੀ ਦੌਰਾਨ ਸਬ-ਡਵੀਜ਼ਨ ਧਰਮਕੋਟ ਅਧੀਨ ਆਉਂਦੇ ਸਾਰੇ ਪੁਲਸ ਸਟੇਸ਼ਨਾਂ ਅਤੇ ਵੱਖ-ਵੱਖ ਚੌਕੀਆਂ ਅਧੀਨ ਆਉਂਦੇ ਪਿੰਡਾਂ ਤੇ ਸ਼ਹਿਰਾਂ ਦੇ ਆਮ ਨਾਗਰਿਕਾਂ ਨੂੰ ਕੋਰੋਨਾ ਮਹਾਮਾਰੀ ਸਬੰਧੀ ਜਾਗਰੂਕ ਕਰਨ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਨੇ ਆਮ ਪਬਲਿਕ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ।

ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਚੌਕ ਧਰਮਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਮ ਪਬਲਿਕ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਆਪਸੀ ਦੂਰੀ ਬਣਾ ਕੇ ਰੱਖਣ ਇਸ ਤੋਂ ਇਲਾਵਾ ਬਿਨਾਂ ਲੋੜ ਤੋਂ ਆਪਣੇ ਘਰਾਂ ’ਚੋਂ ਬਾਹਰ ਨਾ ਨਿਕਲੇ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਲੋਕਾਂ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਹੈ। ਆਪਾਂ ਸਾਰੇ ਰਲ-ਮਿਲ ਕੇ ਹੀ ਇਸ ਕੋਰੋਨਾ  ਮਹਾਮਾਰੀ ਦਾ ਟਾਕਰਾ ਕਰ ਸਕਦੇ ਹਾਂ ਕਿਉਂਕਿ ਕਰੋਨਾ ਮਹਾਮਾਰੀ ਦਾ ਦਿਨ-ਬ-ਦਿਨ ਵਧ ਰਿਹਾ ਪ੍ਰਕੋਪ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ। ਇਸ ਮਹਾਮਾਰੀ ਤੋਂ ਬਚਾਅ ਲਈ ਸਾਨੂੰ ਸਭ ਨੂੰ ਸਾਵਧਾਨੀ ਵਰਤਣੀ ਪਵੇਗੀ। 

Manoj

This news is Content Editor Manoj