ਸ਼ੱਕੀ ਪਤੀ ਨੇ ਪਤਨੀ ਦਾ ਕੀਤਾ ਕਤਲ

12/23/2019 11:16:18 PM

ਪਟਿਆਲਾ, (ਬਲਜਿੰਦਰ)- ਸ਼ਹਿਰ ਦੇ ਨਾਭਾ ਗੇਟ ਵਿਖੇ ਅੱਜ ਸਵੇਰੇ 35 ਸਾਲਾ ਔਰਤ ਦੀ ਉਸ ਦੇ ਪਤੀ ਨੇ ਸਾਹ ਬੰਦ ਕਰ ਕੇ ਹੱਤਿਆ ਕਰ ਦਿੱਤੀ ਅਤੇ ਫਰਾਰ ਹੋ ਗਿਆ। ਮ੍ਰਿਤਕਾ ਦੀ ਪਛਾਣ ਸਿਮਰਨ ਉਰਫ ਅਨੂ ਵਜੋਂ ਹੋਈ। ਪੁਲਸ ਨੇ ਔਰਤ ਦੇ ਪਤੀ ਰਾਜੀਵ ਕੁਮਾਰ ਖਿਲਾਫ ਕੇਸ ਦਰਜ ਕਰ ਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਔਰਤ ਦਾ ਪਤੀ ਉਸ ਦੇ ਚਰਿੱਤਰ 'ਤ ਸ਼ੱਕ ਕਰਦਾ ਸੀ।
ਥਾਣਾ ਡਵੀਜ਼ਨ ਨੰ. 2 ਦੇ ਐੱਸ. ਐੱਚ. ਓ. ਗੁਰਦੀਪ ਸਿੰਘ ਨੇ ਦੱਸਿਆ ਕਿ ਔਰਤ ਦੇ ਪਿਤਾ ਮੁਤਾਬਕ ਦੋਵਾਂ ਵਿਚ ਅਕਸਰ ਝਗੜਾ ਰਹਿੰਦਾ ਸੀ। ਰਾਜੀਵ ਉਸ ਦੀ ਧੀ ਦੀ ਕੁੱਟ-ਮਾਰ ਕਰਦਾ ਸੀ। ਅੱਜ ਸਵੇਰੇ ਰਾਜੀਵ ਨੇ ਸਿਮਰਨ ਦਾ ਸਾਹ ਬੰਦ ਕੇ ਉਸ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮੌਤ ਦੇ ਅਸਲੀ ਕਾਰਣ ਕੀ ਹਨ? ਇਸ ਬਾਰੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਐੱਸ. ਐੱਚ. ਓ. ਗੁਰਦੀਪ ਸਿੰਘ ਨੇ ਦਾਅਵਾ ਕੀਤਾ ਕਿ ਜਲਦ ਹੀ ਰਾਜੀਵ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Bharat Thapa

This news is Content Editor Bharat Thapa