ਸਤਲੁਜ ਦਰਿਆ ਦੇ ਏਰੀਆ ''ਚ ਸੀ.ਆਈ.ਏ. ਫਿਰੋਜ਼ਪੁਰ ਪੁਲਸ ਦੀ ਰੇਡ, ਹਜ਼ਾਰਾਂ ਲੀਟਰ ਲਾਹਣ ਬਰਾਮਦ

11/26/2020 12:05:45 PM

ਫਿਰੋਜ਼ਪੁਰ (ਕੁਮਾਰ): ਸੀ.ਆਈ.ਏ. ਸਟਾਫ ਫਿਰੋਜ਼ਪੁਰ ਪੁਲਸ ਨੇ ਐੱਚ.ਸੀ. ਰਤਨ ਸਿੰਘ ਦੀ ਅਗਵਾਈ ਹੇਠ ਸਤਲੁਜ ਦਰਿਆ ਦੇ ਏਰੀਆ ਪਿੰਡ ਅਲੀਕੇ ਵਿਖੇ ਰੇਡ ਕੀਤੀ ਹੈ। ਰੇਡ ਦੌਰਾਨ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਪੁਲਸ ਨੂੰ ਦੇਖ ਕੇ ਫਰਾਰ ਹੋ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਪੁਲਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਅਲੀਕੇ ਦੇ ਏਰੀਆ 'ਚ ਕੁਝ ਵਿਅਕਤੀ ਨਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਐੱਚ.ਸੀ. ਰਤਨ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਦੇਖਿਆ ਕਿ ਦਰਿਆ ਦੇ ਸਰਕੰਡਿਆਂ 'ਚ ਪਲਾਸਟਿਕ ਦੀਆਂ ਤਰਪਾਲਾਂ ਪਾ ਕੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ।ਉਨ੍ਹਾਂ ਦੱਸਿਆ ਕਿ ਆਬਕਾਰੀ ਇੰਸਪੈਕਟਰ ਹਰਵਿੰਦਰ ਸਿੰਘ ਦੀ ਹਾਜ਼ਰੀ 'ਚ ਪੁਲਸ ਵਲੋਂ ਬਰਾਮਦ ਕੀਤੀ ਲਾਹਨ ਨਸ਼ਟ ਕਰ ਦਿੱਤੀ ਗਈ ਹੈ ਅਤੇ ਤਰਪਾਲਾਂ ਕਬਜ਼ੇ ਵਿੱਚ ਲੈਂਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।ਐੱਚ.ਸੀ. ਰਤਨ ਸਿੰਘ ਨੇ ਦੱਸਿਆ ਕਿ ਲੋਕਾਂ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

ਕੀ ਕਹਿਣਾ ਨਹਿਰੀ ਵਿਭਾਗ ਦੇ ਐਕਸੀਅਨ ਦਾ
ਜਦ ਇਸ ਸਬੰਧੀ ਨਹਿਰੀ ਵਿਭਾਗ ਦੇ ਐਕਸੀਅਨ ਰਮਨਪ੍ਰੀਤ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੌਸਮ ਖਰਾਬ ਹੋਣ ਕਾਰਨ ਕਿਸਾਨਾਂ ਵਲੋਂ ਮੋਘਿਆਂ ਨੂੰ ਬੰਦ ਕਰ ਦਿੱਤਾ ਗਿਆ ਜਿਸ ਵਜ੍ਹਾ ਨਾਲ ਪਾਣੀ ਦਾ ਪੱਧਰ ਵਧ ਗਿਆ ਤੇ ਮਾਈਨਰ ਟੁੱਟ ਗਿਆ। ਉਨ੍ਹਾਂ ਦੱਸਿਆ ਕਿ ਮਾਈਨਰ ਦਾ ਕੰਮ ਠੇਕੇਦਾਰ ਤੋਂ ਹੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਈਨਰ ਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੀ ਮਟੀਰੀਅਲ ਲਾਇਆ ਗਿਆ ਹੈ।


Shyna

Content Editor

Related News