ਸਤਲੁਜ ਦਰਿਆ ਦੇ ਏਰੀਆ ’ਚ ਪੁਲਸ ਦੀ ਵੱਡੀ ਰੇਡ, 21120 ਲੀਟਰ ਲਾਹਣ ਕੀਤੀ ਬਰਾਮਦ

02/28/2021 6:19:15 PM

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਭਾਰਤ ਪਾਕਿ ਸਰਹੱਦ ਦੇ ਨੇੜੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਆਦਿ ਵਿਖੇ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਰੇਡ ਕਰਕੇ 21120 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਏ.ਐਸ.ਆਈ. ਜੋਗਿੰਦਰ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਕਾਲੀ, ਵੀਰੂ ਉਰਫ ਭਿੰਡੀ, ਦਾਰਾ ਸਿੰਘ, ਬੋਹੜੀ ਅਤੇ ਅਸ਼ੋਕ ਕੁਮਾਰ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਸਤਲੁਜ ਦਰਿਆ ਦੇ ਏਰੀਆ ਕਿਨਾਰੇ ਸਰਕੰਡਿਆਂ ਦੇ ਵਿੱਚ ਪਲਾਸਟਿਕ ਦੀਆਂ ਤਰਪਾਲਾਂ ਵਿੱਚ ਲਾਹਨ ਤਿਆਰ ਕਰ ਰਹੇ ਹਨ।

ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ਤੇ ਏ.ਐਸ.ਆਈ. ਜੋਗਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਉੱਥੇ ਰੇਡ ਕੀਤੀ ਤਾਂ ਉਥੋਂ 21 ਹਜ਼ਾਰ ਲੀਟਰ ਲਾਹਣ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਸਾਰੇ 5 ਦੋਸ਼ੀ ਪੁਲਸ ਨੂੰ ਦੇਖ ਕੇ ਫਰਾਰ ਹੋ ਗਏ। ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਸ ਵੱਲੋਂ ਥਾਣਾ ਸਦਰ ਵਿਚ ਕਾਲੀ, ਵੀਰੂ, ਬੋਹਡ਼ੀ, ਅਸ਼ੋਕ ਕੁਮਾਰ, ਦਾਰਾ ਸਿੰਘ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਸੰਗਰੂਰ ਦੇ 24 ਸਾਲਾ ਗੁਰਸਿਮਰਤ ਦੀ ਕੈਨੇਡਾ ਵਿਖੇ ਸੜਕ ਹਾਦਸੇ ’ਚ ਮੌਤ, ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਦੂਜੇ ਪਾਸੇ ਏ.ਐਸ.ਆਈ. ਜਗਦੀਪ ਸਿੰਘ ਦੀ ਅਗਵਾਈ ਹੇਠ ਥਾਣਾ ਆਰਿਫਕੇ ਦੀ ਪੁਲਸ ਨੇ ਜਸਵਿੰਦਰ ਸਿੰਘ ਨੂੰ 40 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਤਲਵੰਡੀ ਭਾਈ ਦੇ ਏ.ਐਸ.ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਰੇਡ ਕਰਦੇ ਹੋਏ ਉਨ੍ਹਾਂ ਨੇ ਪਿੰਡ ਕੋਟ ਕਰੋੜ ਕਲਾਂ ਦੇ ਏਰੀਆ ਵਿਚ 80 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਬਲਬੀਰ ਸਿੰਘ ਉਰਫ ਬਿੱਲੂ ਪੁਲਸ ਨੂੰ ਦੇਖ ਕੇ ਫ਼ਰਾਰ ਹੋ ਗਿਆ, ਜਿਸਦੇ ਖ਼ਿਲਾਫ਼ ਪੁਲਸ ਨੇ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ  ਗਿੱਦੜਬਾਹਾ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਲੱਖਾ ਸਿਧਾਣਾ ਬਾਰੇ ਦਿੱਤਾ ਵੱਡਾ ਬਿਆਨ


Shyna

Content Editor

Related News