ਸਵਰਗੀ ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ ''ਚ ਲਗਾਇਆ ਮੈਡੀਕਲ ਕੈਂਪ
Monday, Jul 07, 2025 - 05:44 PM (IST)

ਮੋਗਾ (ਕਸ਼ਿਸ਼ ਸਿੰਗਲਾ) : ਸਵਰਗੀ ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ ਵਿਚ ਜਿੱਥੇ ਪੂਰੇ ਪੰਜਾਬ ਵਿਚ ਵੱਖ-ਵੱਖ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਉਥੇ ਹੀ ਅੱਜ ਮੋਗਾ ਵਿਖੇ ਗੁਰਦੁਆਰਾ ਹਰਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਬੁੱਕਣ ਵਾਲਾ ਰੋਡ ਵਿਖੇ ਕੈਂਪ ਦਾ ਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਇਸ ਕੈਂਪ ਦਾ ਲਾਹਾ ਲਿਆ ਗਿਆ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਕੇਸਰੀ ਅਦਾਰੇ ਵੱਲੋਂ ਜਿਹੜਾ ਇਹ ਕੈਂਪ ਲਗਾਇਆ ਗਿਆ ਹੈ ਇਹ ਸ਼ਲਾਘਾਯੋਗ ਕੰਮ ਹੈ ਅਤੇ ਪੰਜਾਬ ਕੇਸਰੀ ਅਦਾਰੇ ਵੱਲੋਂ ਇਸ ਤਰ੍ਹਾਂ ਦੇ ਕੈਂਪ ਲਗਾਉਣ ਦੀ ਉਹ ਪ੍ਰਸ਼ੰਸ਼ਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸੈਂਕੜੇ ਲੋਕਾਂ ਨੇ ਆਪਣਾ ਚੈੱਕ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਕੈਂਪ ਲੱਗਦੇ ਰਹਿਣਗੇ।