ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

01/27/2021 12:18:05 PM

ਤਲਵੰਡੀ ਸਾਬੋ (ਮਨੀਸ਼): ਜਿੱਥੇ ਅੱਜ ਪੂਰੀ ਦੁਨੀਆ ’ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਮਾਲਵੇ ਅੰਦਰ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਬਾਬਾ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਵਿਸ਼ੇਸ਼ ਸਮਾਗਮ ਕੀਤੇ ਗਏ।

ਤਖ਼ਤ ਸਾਹਿਬ ਦੇ ਨਾਲ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਸੁਖਮਣੀ ਸਾਹਿਬ ਦੇ ਪਾਠ ਅਤੇ ਨਾਮ ਸਿਮਰਨ ਕਰਕੇ ਅਰਦਾਸ ਕੀਤੀ ਗਈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗਗਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਨਿਰਭੈਅ ਸਿੰਘ ਹਜੂਰੀ ਰਾਗੀ ਤਖ਼ਤ ਸਾਹਿਬ ਨੇ ਕੀਰਤਨ ਕੀਤਾ। ਦੱਸਣਾ ਬਣਦਾ ਹੈ ਕਿ ਬਾਬਾ ਦੀਪ ਸਿੰਘ ਜੀ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਸਨ ਅਤੇ ਬਾਬਾ ਦੀਪ ਸਿੰਘ ਨਾਲ ਸਬੰਧਿਤ ਕਾਫ਼ੀ ਮਹੱਤਤਾ ਰੱਖਦਾ ਹੈ। ਤਖ਼ਤ ਸਾਹਿਬ ਦੇ ਹੈੱਡਗ੍ਰੰਥੀ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਦੇ ਚਾਨਣਾ ਪਾਇਆ। 


Shyna

Content Editor

Related News