ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮਾਂ ਦੀ ਹੋਈ ਸ਼ੁਰੂਆਤ

04/11/2021 1:36:57 PM

ਤਲਵੰਡੀ ਸਾਬੋ (ਮਨੀਸ਼): ਖਾਲਸੇ ਦੇ ਸਿਰਜਣਾ ਦਿਵਸ ਵਿਸਾਖੀ ਮੇਲਾ ਅੱਜ ਇਤਿਹਾਸਕ ਨਗਰ ਦਮਦਮਾ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ।ਜਿਸ ਨੂੰ ਲੈ ਕੇ ਸ਼੍ਰੋਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਜਿੱਥੇ ਦੇਸ਼-ਵਿਦੇਸ਼ ਤੋ ਸੰਗਤਾਂ ਦੀ ਆਮਦ ਵੀ ਸ਼ੁਰੂ ਹੋ ਗਈ ਹੈ, ਉੱਥੇ ਹੀ ਸੰਗਤਾਂ ਲਈ ਲੰਗਰਾਂ ਦੀ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖੁਸ਼ੀਆਂ, ਪਿਓ-ਪੁੱਤ ਦੀ ਹੋਈ ਮੌਤ


ਮਾਲਵੇ ਵਿੱਚ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸੇ ਦੇ ਜਨਮ ਦਿਹਾੜਾ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਜਿਸ ਨੂੰ ਲੈ ਕੇ ਅੱਜ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਨਾਲ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਸਮੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਸੰਗਤਾਂ ਸਵੇਰ ਤੋਂ ਹੀ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਗੁਰੁ ਘਰ ਹਾਜ਼ਰੀ ਲਵਾ ਰਹੀਆਂ ਹਨ।ਦੁਕਾਨਦਾਰਾਂ ਵੱਲੋ ਵੀ ਦੁਕਾਨਾਂ ਸਜਾ ਦਿੱਤੀਆਂ ਗਈਆਂ ਹਨ ਤੇ ਸੰਗਤਾਂ ਵੀ ਜੰਮ ਕੇ ਖਰੀਦਦਾਰੀ ਕਰ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਦਾ ਬਾਟਾ ਵੀ ਤਿਆਰ ਕੀਤਾ ਗਿਆ ਹੈ ਜਿਥੇ 11 ਤੋ 14 ਅਪ੍ਰੈਲ ਨੂੰ ਅਮ੍ਰਿੰਤ ਸੰਚਾਰ ਕਰਵਾਇਆ ਜਾਵੇਗਾ।ਜਿੱਥੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਵਿਸਾਖੀ ਦੇ ਸ਼ੁਭ ਦਿਹਾੜੇ ’ਤੇ ਅਮ੍ਰਿੰਤ ਸੰਚਾਰ ਕਰਕੇ ਗੁਰੂ ਵਾਲੇ ਬਣਨ ਦਾ ਉਦੇਸ਼ ਦਿੱਤਾ ਗਿਆ।

ਇਹ ਵੀ ਪੜ੍ਹੋ:  ਲੱਖਾ ਸਿਧਾਣਾ ਦੀ ਨੌਜਵਾਨਾਂ ਨੂੰ ਵੰਗਾਰ, ਆਉਣ ਵਾਲੀਆਂ ਨਸਲਾਂ ਲਈ ਮੋਰਚੇ 'ਚ ਹੋਵੋ ਸ਼ਾਮਲ

ਉਧਰ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਵਿਦੇਸ਼ ਤੋਂ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਲੰਗਰਾਂ ਅਤੇ ਰਿਹਾਇਸ਼ ਦੇ ਖਾਸ ਪ੍ਰਬੰਧ ਕੀਤੇ ਗਏ ਹਨ,ਸੁਰੱਖਿਆਂ ਲਈ ਪੰਜਾਬ ਪੁਲਸ ਨੇ ਤਲਵੰਡੀ ਸਾਬੋ ਨੂੰ 6 ਸੈਕਟਰਾਂ ਵਿੱਚ ਵੰਡ ਕੇ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਹਨ।ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਵੀ ਧਾਰਮਿਕ ਦੀਵਾਨ ਸ਼ੁਰੂ ਕਰ ਦਿੱਤੇ ਗਏ ਹਨ। ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵਿਸਾਖੀ ਮੇਲੇ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।ਤਿੰਨ ਦਿਨਾਂ ਵਿਸਾਖੀ ਮੇਲੇ ਦੀ ਸ਼ੁਰੂਆਤ ਨਾਲ ਅੱਜ ਵੱਖ-ਵੱਖ ਮਹਾਪੁਰਸ਼ਾਂ ਵੱਲੋਂ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ,ਉੱਥੇ ਹੀ ਸ਼੍ਰੋਮਣੀ ਕਮੇਟੀ ਦੀ ਸਟੇਜ ਤੋਂ ਵੀ ਤਿੰਨ ਦਿਨਾਂ ਵਿਸ਼ੇਸ਼ ਤੌਰ ’ਤੇ ਪੰਥ ਦੇ ਉਘੇ ਰਾਗੀ,ਢਾਡੀਆਂ ਤੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਣਗੇ।

ਇਹ ਵੀ ਪੜ੍ਹੋ:   14 ਸਾਲ ਬਾਅਦ ਵਿਦੇਸ਼ੋਂ ਪਰਤਿਆ ਸਖ਼ਸ਼, ਹੁਣ ਟਰੈਕਟਰ-ਟਰਾਲੀ ਨੂੰ ਇੰਝ ਬਣਾਇਆ ਰੁਜ਼ਗਾਰ ਦਾ ਸਾਧਨ (ਵੀਡੀਓ)

Shyna

This news is Content Editor Shyna