ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮਨਾਇਆ ਗਿਆ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

08/19/2020 12:02:07 PM

ਤਲਵੰਡੀ ਸਾਬੋ (ਮੁਨੀਸ਼): ਦੇਸ਼-ਵਿਦੇਸ਼ 'ਚ ਅੱਜ ਸਿੱਖ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਦੀਆਂ ਰੋਣਕਾਂ ਦੇਖਣ ਨੂੰ ਮਿਲ ਰਹੀਆਂ ਸਨ।

PunjabKesari

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ-ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੋਜੂਦ ਰਹੇ। ਤਖ਼ਤ ਸਾਹਿਬ ਦੇ ਹਜੂਰੀ ਰਾਗੀ ਜਥੇ ਵਲੋਂ ਰਹੱਸਮਈ ਕੀਰਤਨ ਕੀਤਾ ਗਿਆ ਤੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ।

PunjabKesari

ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕੀਤੇ ਗਏ ਜਿੱਥੇ ਸੰਗਤਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੋਜੂਦ ਰਹੇ।ਸਿੰਘ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜਾ ਦੀ ਵਧਾਈ ਦਿੱਤੀ।

PunjabKesari


Shyna

Content Editor

Related News