ਬਾਜਵਾ ਖਿਲਾਫ਼ ਕਾਰਵਾਈ ਕਰਨਾ ਪਾਰਟੀ ਹਾਈਕਮਾਨ ਦਾ ਕੰਮ : ਧਰਮਸੋਤ

Sunday, Jan 19, 2020 - 09:13 PM (IST)

ਬਾਜਵਾ ਖਿਲਾਫ਼ ਕਾਰਵਾਈ ਕਰਨਾ ਪਾਰਟੀ ਹਾਈਕਮਾਨ ਦਾ ਕੰਮ : ਧਰਮਸੋਤ

ਭਵਾਨੀਗੜ,(ਵਿਕਾਸ)- ਸ਼ਹਿਰ ਦੇ ਵਸਨੀਕ ਸਮਾਜ ਸੇਵੀ ਗੁਰਚਰਨ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉਨ੍ਹਾਂ ਦੀ ਮੌਤ 'ਤੇ ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ ਤੌਰ 'ਤੇ ਉਨ੍ਹਾਂ ਦੇ ਘਰ ਪੁੱਜੇ।ਇਸ ਉਪਰੰਤ ਉਨ੍ਹਾਂ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਅਪਣੀ ਹੀ ਪਾਰਟੀ ਦੀ ਕੈਪਟਨ ਸਰਕਾਰ ਨੂੰ ਲਗਾਤਾਰ ਨਿਸ਼ਾਨੇ 'ਤੇ ਲਏ ਜਾਣ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਧਰਮਸੋਤ ਨੇ ਆਖਿਆ ਕਿ ਰਾਜਨੀਤਿਕ ਦਲਾਂ ਵਿੱਚ ਆਗੂਆਂ ਦੇ ਸੁਰ ਉਚੇ ਨੀਵੇਂ ਹੁੰਦੇ ਰਹਿੰਦੇ ਹਨ। ਕਾਂਗਰਸ ਸਰਕਾਰ ਸੂਬੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਨਤਾ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਜਵਾ ਖਿਲਾਫ਼ ਕਾਰਵਾਈ ਸਬੰਧੀ ਉਹ ਕੁੱਝ ਵੀ ਨਹੀਂ ਕਹਿ ਸਕਦੇ ਇਸ ਬਾਰੇ ਕੋਈ ਫੈਸਲਾ ਲੈਣਾ ਪਾਰਟੀ ਹਾਈਕਮਾਨ ਜਾ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਹੈ। ਬਾਜਵਾ ਤੋਂ ਬਾਅਦ ਅਮਰਗੜ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਵੀ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦੇ ਸਵਾਲ 'ਤੇ ਵੀ ਧਰਮਸੋਤ ਕੋਈ ਸਪੱਸ਼ਟ ਜਵਾਬ ਦੇਣ ਤੋਂ ਟਾਲਾ ਵੱਟ ਗਏ ਪਰ ਉਨ੍ਹਾਂ ਇਜ ਜਰੂਰ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਏ.ਜੀ ਦੇ ਕੰਮ ਤੋਂ ਸੰਤੁਸ਼ਟ ਹਨ ਤਾਂ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਗੁਰਪ੍ਰੀਤ ਕੰਧੋਲਾ, ਮੰਗਤ ਸ਼ਰਮਾ, ਅਵਤਾਰ ਤੂਰ, ਰਾਂਝਾ ਸਿੰਘ ਖੇੜੀ ਚੰਦਵਾ, ਗੁਰਤੇਜ ਤੇਜੀ, ਬਲਵਿੰਦਰ ਸਿੰਘ, ਦਰਸ਼ਨ ਦਾਸ ਜੱਜ, ਗਿੰਨੀ ਕੱਦ, ਡਾ. ਗੁਰਚਰਨ ਸਿੰਘ ਚਹਿਲ ਅਤੇ ਦੁਖੀ ਪਰਿਵਾਰ ਦੇ ਮੈਂਬਰ ਹਾਜ਼ਰ ਸਨ।


author

Bharat Thapa

Content Editor

Related News