ਭਾਈ ਗੁਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੀ ਸਾਈਕਲ ਯਾਤਰਾ

10/18/2019 5:02:23 PM

ਤਲਵੰਡੀ ਸਾਬੋ (ਮਨੀਸ਼) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਵੱਲੋਂ ਆਪਣੇ ਹਲਕੇ ਦੇ  ਨੌਜਵਾਨਾਂ ਦਾ ਜਥਾ ਲੈ ਕੇ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਸਾਈਕਲ ਯਾਤਰਾ ਕੱਢੀ ਗਈ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦਾ ਛੋਟਾ ਬੇਟਾ ਵੀ ਮੌਜੂਦ ਸੀ। ਉਥੇ ਹੀ ਜਥੇ ਦਾ ਦਮਦਮਾ ਸਾਹਿਬ ਵਿਖੇ ਪੁੱਜਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕਰਦੇ ਹੋਏ ਸਨਮਾਨ ਕੀਤਾ।

ਸਾਈਕਲ ਯਾਤਰਾ ਦੌਰਾਨ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਰਸਤੇ ਵਿਚ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤੇ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਵੀ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਗੁਰਪ੍ਰੀਤ ਸਿੰਘ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ।

cherry

This news is Content Editor cherry