ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

Saturday, Jul 11, 2020 - 04:14 PM (IST)

ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

ਤਲਵੰਡੀ ਸਾਬੋ (ਮਨੀਸ਼ ਗਰਗ) : ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਰੋਡੀ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਕੈਨੇਡਾ ਤੋਂ ਆਈ ਮਾੜੀ ਖ਼ਬਰ,19 ਸਾਲਾ ਪੰਜਾਬੀ ਨੌਜਵਾਨ ਦੀ ਮੌਤ

PunjabKesariਜਾਣਕਾਰੀ ਮੁਤਾਬਕ ਰਾਮ ਤੀਰਥ ਤੋਂ ਤਿੰਨ ਲੋਕ ਗੱਡੀ 'ਚ ਸਵਾਰ ਹੋ ਕੇ ਤਲਵੰਡੀ ਸਾਬੋ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਗੱਡੀ ਚਲਾਅ ਰਹੇ ਮਨਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਜਦਕਿ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨਾਂ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਇਸ ਮਾਮਲੇ 'ਚ 174 ਦੀ ਕਾਰਵਾਈ ਕਰ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਪੰਜਾਬੀ 'ਤੇ ਮਾਣ: ਫਰਾਂਸ ਦੇ ਕਾਲਜ ਨੇ ਪੱਗ ਬੰਨ੍ਹਣ ਕਾਰਨ ਕੱਢਿਆ ਸੀ ਬਾਹਰ ਅੱਜ ਬਣਿਆ ਡਿਪਟੀ ਮੇਅਰ


author

Baljeet Kaur

Content Editor

Related News