ਤਲਵੰਡੀ ਸਾਬੋ ਦੀ ‘ਆਪ’ ਵਿਧਾਇਕਾ ਨੇ ਆਪਣੇ ਹਲਕੇ ’ਚ ਕੀਤਾ ਧੰਨਵਾਦ ਦੌਰਾ

04/02/2022 4:24:51 PM

ਤਲਵੰਡੀ ਸਾਬੋ (ਗਰਗ) : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਦੂਜੀ ਵਾਰ ਵਿਧਾਨ ਸਭਾ ਪੁੱਜੇ ‘ਆਪ’ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਹਲਕੇ ਅੰਦਰ ਧੰਨਵਾਦੀ ਦੌਰਾ ਸ਼ੁਰੂ ਕਰ ਦਿੱਤਾ ਹੈ,ਜੋ ਕਿ ਹਲਕੇ ਦੇ ਪਿੰਡ-ਪਿੰਡ ਜਾ ਕੇ ਜਿੱਥੇ ਲੋਕਾਂ ਦਾ ਧੰਨਵਾਦ ਕਰ ਰਹੇ ਹਨ, ਉਥੇ ਹੀ ਆਮ ਆਦਮੀ ਪਾਰਟੀ ਵੱਲੋ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਤੇ ਗਾਰੰਟੀਆਂ ਜਲਦੀ ਹੀ ਪੂਰੀਆਂ ਕਰਨ ਦਾ ਵਾਅਦਾ ਕਰ ਰਹੇ ਹਨ। ਪ੍ਰੋਫੈਸਰ ਬਲਜਿੰਦਰ ਕੌਰ ਨੇ ਹਲਕਾ ਤਲਵੰਡੀ ਸਾਬੋ ਦੇ ਲੇਲੇਵਾਲਾ,ਚੱਠੇਵਾਲਾ,ਨਸੀਬਪੁਰਾ,ਜੀਵਨ ਸਿੰਘ ਵਾਲਾ, ਨਵਾਂ ਪਿੰਡ, ਭਗਵਾਨਪੁਰਾ ਆਦਿ ਪਿੰਡਾਂ ਵਿੱਚ ਲੋਕਾਂ ਦੇ ਇਕੱਠਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਚਾਹੇ ਪਿਛਲੀ ਵਾਰ ਵਿਰੋਧੀ ਧਿਰ ਦੀ ਸਰਕਾਰ ਹੋਣ ਕਰਕੇ ਉਨ੍ਹਾਂ ਨੂੰ ਹਲਕੇ ਦਾ ਵਿਕਾਸ ਕਰਵਾਉਣ ਅਤੇ ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਪਰ ਹੁਣ ਉਨ੍ਹਾਂ ਦੀ ਆਪਣੀ ਸਰਕਾਰ ਬਣਨ ਕਰਕੇ ਹਲਕਾ ਵਾਸੀਆਂ ਦੇ ਸਾਰੇ ਲਾਂਭੇ ਲਾਹ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ’ਤੇ ਦੂਜੀ ਵਾਰ ਵਿਸ਼ਵਾਸ ਪ੍ਰਗਟ ਕੀਤਾ ਹੈ ਤੇ ਇਸ ਲਈ ਉਹ ਹਲਕਾ ਵਾਸੀਆਂ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਦੀ ਸਰਕਾਰ ਬਣਨ ’ਤੇ ਲੋਕ ਰਾਹਤ ਮਹਿਸੂਸ ਕਰ ਰਹੇ ਹਨ, ਕਿਉਂਕਿ 75 ਸਾਲਾਂ ਦੌਰਾਨ ਲੋਕ ਆਪਣੇ ਆਪ ਨੂੰ ਦੱਬਿਆ ਮਹਿਸੂਸ ਕਰ ਰਹੇ ਸਨ। ਬਲਜਿੰਦਰ ਕੌਰ ਨੇ ਕਿਹਾ ਕਿ ਹਲਕੇ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਹਨ ਪਰ ਸਰਕਾਰ ਬਣੇ ਕੁਝ ਦਿਨ ਹੋਏ ਹਨ। ਕੁਝ ਸਮਾਂ ਲੱਗੇਗਾ ਤੇ ਇੱਕ ਇੱਕ ਕਰਕੇ ਸਾਰੀਆਂ ਮੁਸ਼ਕਲਾਂ ਦੂਰ ਕਰਾਂਗੇ।

ਇਹ ਵੀ ਪੜ੍ਹੋ : ਕੁੱਤੇ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਭਿਆਨਕ ਰੂਪ, ਇਕ ਵਿਅਕਤੀ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News