ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Saturday, Feb 15, 2020 - 03:18 PM (IST)

ਤਲਵੰਡੀ ਸਾਬੋ (ਮਨੀਸ਼) : ਸਿੱਖ ਜਗਤ ਦੇ ਚੋਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰੀਆਂ ਦੀ ਆਗਵਾਈ ਵਿਚ ਸਜਾਏ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਬੁੰਗਾ ਨਾਨਕਸਰ ਤੋਂ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ। ਇਸ ਨਗਰ ਕੀਰਤਨ ਵਿਚ ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ।
ਵੱਖ-ਵੱਖ ਥਾਂਵਾਂ 'ਤੇ ਲੰਗਰ ਦੇ ਪ੍ਰਬੰਧ ਅਤੇ ਸਵਾਗਤੀ ਗੇਟ ਲਗਾਏ ਗਏ ਸਨ। ਨਗਰ ਕੀਰਤਨ ਦੇ ਪ੍ਰਬੰਧਕਾਂ ਵੱਲੋਂ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਗਈ, ਉਥੇ ਹੀ ਸਿੱਖ ਸੰਗਤਾਂ ਨੂੰ ਗੁਰੂ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਵੀ ਕੀਤੀ। ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 16 ਫਰਵਰੀ ਨੂੰ ਗੁਰਦੁਆਰਾ ਬੁੰਗਾ ਨਾਨਕਸਰ ਵਿਖੇ ਧਾਰਮਿਕ ਸਮਾਗਮ ਕੀਤੇ ਜਾਣਗੇ। ਉਨ੍ਹਾਂ ਸੰਗਤਾਂ ਨੂੰ ਸਮਾਗਮਾਂ ਵਿਚ ਹਾਜ਼ਰੀ ਲਵਾਉਣ ਦੀ ਅਪੀਲ ਵੀ ਕੀਤੀ।