ਆਂਗਣਵਾੜੀ ਵਰਕਰਾਂ ਨੇ ਖੂਨ ਨਾਲ ਲਿਖੀ ਮੁੱਖ ਮੰਤਰੀ ਨੂੰ ਚਿੱਠੀ

06/14/2019 3:04:59 PM

ਤਲਵੰਡੀ ਸਾਬੋ (ਮਨੀਸ਼) : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਦੇ ਹੋਏ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਂਗਣਵਾੜੀ ਵਰਕਰਾਂ ਨੇ ਆਪਣੇ ਖੂਨ ਨਾਲ ਮੰਗ ਪੱਤਰ ਲਿਖ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਅਰੁਣਾ ਚੋਧਰੀ ਨੂੰ ਭੇਜੇ।

ਦੱਸ ਦੇਈਏ ਕਿ 1 ਅਕਤੂਬਰ 2018 ਨੂੰ ਕੇਂਦਰ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਨਭੱਤੇ ਵਿਚ ਕ੍ਰਮਵਾਰ 1500 ਅਤੇ 750 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਿਸ ਵਿਚ 40 ਪ੍ਰਤੀਸ਼ਤ ਪੈਸੇ ਪੰਜਾਬ ਸਰਕਾਰ ਨੇ ਦੇਣੇ ਹਨ ਪਰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ ਪੈਸੇ ਨਹੀਂ ਪਾਏ ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਵਿਚ ਰੋਸ ਵੱਧਦਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਅੱਜ ਆਂਗਣਵਾੜੀ ਵਰਕਰਾਂ ਨੇ ਆਪਣੇ ਖੂਨ ਨਾਲ ਮੰਗ ਪੱਤਰ ਲਿਖ ਕੇ ਭੇਜੇ ਹਨ। ਆਂਗਣਵਾੜੀ ਵਰਕਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।


cherry

Content Editor

Related News