ਸਪੇਨ 'ਚ ਸਿੱਖ ਪਾਇਲਟ ਨਾਲ ਬਦਸਲੂਕੀ ਕਰਨ 'ਤੇ ਅਕਾਲ ਤਖਤ ਸਖ਼ਤ

11/29/2019 4:43:31 PM

ਤਲਵੰਡੀ ਸਾਬੋ (ਮੁਨੀਸ਼) : ਸਸਪੇਨ ਦੇ ਮੈਡ੍ਰਿਡ ਏਅਰਪੋਰਟ 'ਤੇ ਸਿੱਖ ਪਾਇਲਟ ਨਾਲ ਬਦਸਲੂਕੀ ਕਰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰੀ ਨੂੰ ਮਿਲ ਕੇ ਮਸਲਾ ਉਠਾਉਣ ਦੇ ਨਿਰਦੇਸ਼ ਦਿੱਤੇ ਹਨ। ਦਰਅਸਲ ਸਿੱਖ ਪਾਇਲਟ ਨੇ ਦਸਤਾਰ ਬੰਨ੍ਹੀ ਹੋਈ ਸੀ ਅਤੇ ਉਨ੍ਹਾਂ ਦੀ ਤਲਾਸ਼ੀ ਲੈਣ ਮੌਕੇ ਉਨ੍ਹਾਂ ਨੂੰ ਦਸਤਾਰ ਉਤਾਰਨ ਲਈ ਕਿਹਾ ਗਿਆ ਸੀ।

ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਵਿਦੇਸ਼ਾਂ ਵਿਚ ਬੈਠੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਸਮੂਹ ਸਿੱਖ ਕੌਮ ਰਲ਼ ਕੇ ਗੈਰ-ਸਿੱਖ ਵਿਅਕਤੀਆਂ ਨੂੰ ਸਿੱਖੀ ਸਰੂਪ ਤੋਂ ਜਾਣੂ ਕਰਵਾਉਣ। ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਵਿਦੇਸ਼ਾਂ 'ਚ ਬੈਠੇ ਸਿਖਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲ਼ੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਿੱਖ ਭਾਈਚਾਰੇ ਨਾਲ ਨਸਲੀ ਵਰਤਾਅ ਕਰਨ 'ਤੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਤੋਂ ਅਪੀਲ ਕੀਤੀ ਹੈ ਕਿ ਉਹ ਇਹ ਮੁੱਦਾ ਕੌਂਮਤਰੀ ਪੱਧਰ 'ਤੇ ਚੁੱਕਣ।


cherry

Content Editor

Related News