ਐਨਾ ਕੁੱਝ ਕਰਨ ਦੇ ਬਾਵਜੂਦ ਇਮਰਾਨ ਖਾਨ ਦਿਖਾ ਰਿਹੈ ਅੱਖਾਂ : ਬੀਬਾ ਬਾਦਲ

Wednesday, Feb 20, 2019 - 05:24 PM (IST)

ਐਨਾ ਕੁੱਝ ਕਰਨ ਦੇ ਬਾਵਜੂਦ ਇਮਰਾਨ ਖਾਨ ਦਿਖਾ ਰਿਹੈ ਅੱਖਾਂ : ਬੀਬਾ ਬਾਦਲ

ਤਲਵੰਡੀ ਸਾਬੋ (ਮਨੀਸ਼)— ਕੇਂਦਰੀ ਮੰਤਰੀ ਹਰਸਿਰਮਰਤ ਕੌਰ ਬਾਦਲ ਵੱਲੋਂ ਲਗਾਤਾਰ ਆਪਣੇ ਲੋਕ ਸਭਾ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਬੀਬਾ ਬਾਦਲ ਹਲਕਾ ਤਲਵੰਡੀ ਸਾਬੋ ਦੇ ਦੌਰੇ 'ਤੇ ਰਹੇ, ਜਿੱਥੇ ਉਨ੍ਹਾਂ ਨੇ ਵਰਕਰਾਂ ਨਾਲ ਮਿਲਣੀ ਕੀਤੀ। ਨਾਲ ਹੀ ਉਨ੍ਹਾਂ ਨੇ ਨੰਨ੍ਹੀ ਛਾਂ ਮੁਹਿੰਮ ਤਹਿਤ ਚੱਲ ਰਹੇ ਸਿਲਾਈ ਸੈਂਟਰਾਂ ਵਿਚ ਟਰੇਨਿੰਗ ਲੈ ਚੁੱਕੀਆਂ ਕੁੜੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ 'ਪਾਕਿਸਤਾਨ ਦੇ ਪ੍ਰਧਾਨ ਮੰਤਰੀ ਐਨਾ ਕੁੱਝ ਕਰਨ ਦੇ ਬਾਅਦ ਵੀ ਅੱਖਾਂ ਦਿਖਾ ਰਹੇ ਹਨ ਪਰ ਕਾਂਗਰਸ ਦੇ ਮੰਤਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਹੱਕ ਵਿਚ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਅਜਿਹੇ ਮੰਤਰੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।


author

cherry

Content Editor

Related News