ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੋਂ ਕਿਸਾਨ ਨਿਰਾਸ਼ (ਵੀਡੀਓ)

Monday, Feb 18, 2019 - 05:25 PM (IST)

ਤਲਵੰਡੀ ਸਾਬੋ(ਮਨੀਸ਼)— ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਅੱਜ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕੀਤਾ ਗਿਆ, ਜਿਸ ਨੂੰ ਕਿਸਾਨਾਂ ਨੇ ਨਿਰਾਸ਼ਾਜਨਕ ਅਤੇ ਡੰਗ ਟਪਾਊ ਬਜਟ ਕਰਾਰ ਦਿੱਤਾ ਹੈ। ਕਿਸਾਨਾਂ ਨੂੰ ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਕਾਂਗਰਸ ਸਰਕਾਰ ਤੋਂ ਵੱਡੀ ਉਮੀਦ ਸੀ ਪਰ ਅਜਿਹਾ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਦਾ ਸਬਕ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਸਿਖਾਇਆ ਜਾਏਗਾ।

ਕਿਸਾਨਾਂ ਦਾ ਕਹਿਣਾ ਹੈ ਕਿ ਕੈਪਟਨ ਸਾਬ੍ਹ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਏ ਸਨ ਪਰ ਅਜੇ ਤੱਕ ਕੋਈ ਵੀ ਵਾਅਦਾ ਪੂਰ ਨਹੀਂ ਕੀਤਾ ਹੈ, ਜਿਸ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਵੀ ਆਖੀ ਗਈ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਵੀ ਆਪਣੇ ਵਾਅਦੇ ਪੂਰੇ ਨਹੀਂ ਕੀਤੇ।


author

cherry

Content Editor

Related News