ਦਰੱਖਤ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

01/04/2020 5:29:23 PM

ਤਲਵੰਡੀ ਸਾਬੋ (ਮਨੀਸ਼) : ਸਬ-ਡਵੀਜ਼ਨ ਤਲਵੰਡੀ ਸਾਬੋ ਵਿਖੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਵਿਚੋਂ ਇਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੂਜੇ ਦਾ ਸਾਲ ਪਹਿਲਾਂ ਹੀ ਵਿਆਹ ਹੋਇਆ ਤੇ 2 ਕੁ ਮਹੀਨੇ ਦਾ ਇਕ ਬੱਚਾ ਹੈ।

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪਿੰਡ ਉੱਡਤ ਭਗਤ ਰਾਮ ਤੋਂ ਰਾਏਪੁਰ ਜਾ ਰਹੇ ਸਨ। ਅਚਾਨਕ ਸਬ-ਡਵੀਜਨ ਤਲਵੰਡੀ ਸਾਬੋ ਦੇ ਪਿੰਡ ਸੀਂਗੋ ਮੰਡੀ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਇਕ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂਕਿ ਦੂਜੇ ਨੌਜਵਾਨ ਨੇ ਹਪਸਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਉਡਤ ਭਗਤ ਰਾਮ ਤੇ ਰਾਜਾ ਸਿੰਘ ਰਾਏਪੁਰ ਵਜੋਂ ਹੋਈ ਹੈ, ਜੋ ਕਿ ਫੋਟੋਗ੍ਰਾਫੀ ਦਾ ਕੰਮ ਕਰਦੇ ਸਨ। ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਉਥੇ ਤਲਵੰਡੀ ਸਾਬੋ ਪੁਲਸ ਨੇ 174 ਦੀ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

cherry

This news is Content Editor cherry