ਸ਼੍ਰੋਮਣੀ ਕਮੇਟੀ ਵੱਲੋਂ ਤਲਵੰਡੀ ਸਾਬੋ ''ਚ ਬਣਾਇਆ ਕੋਰੋਨਾ ਸਹਾਇਤਾ ਕੇਂਦਰ ਮਰੀਜ਼ਾਂ ਲਈ ਬਣਿਆ ਵਰਦਾਨ

05/13/2021 7:00:27 PM

ਤਲਵੰਡੀ ਸਾਬੋ (ਮਨੀਸ਼): ਸਿੱਖਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼ੁਰੂ ਕੀਤੇ ਗਏ ਕੋਰੋਨਾ ਸਹਾਇਤਾ ਕੇਂਦਰ ਇਲਾਕੇ ਦੇ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜਿਥੇ ਕੋਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਹਸਪਤਾਲਾਂ ਵਿੱਚ ਬੈੱਡ ਤੱਕ ਨਹੀਂ ਮਿਲ ਰਹੇ। ਉੱਥੇ ਹੀ ਇਸ ਸਹਾਇਤਾ ਕੇਂਦਰ ਵਿੱਚ ਮਰੀਜ਼ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਨੂੰ ਵੀ ਰਿਹਾਇਸ਼ ’ਤੇ ਲੰਗਰ ਵੀ ਪ੍ਰਬੰਧ ਕੀਤਾ ਹੋਇਆ ਹੈ।ਜਦੋਂਕਿ ਮਰੀਜ਼ਾਂ ਨੂੰ ਵੀ ਡਾਕਟਰ ਦੀ ਸਲਾਹ ਅਨੁਸਾਰ ਹਰ ਤਰ੍ਹਾਂ ਦਾ ਖਾਣਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੈਨੇਡਾ ਭੇਜੀ ਪਤਨੀ ਦੀ ਬੇਵਫ਼ਾਈ ਨੇ ਤੋੜਿਆ ਪਤੀ ਦਾ ਦਿਲ, ਖ਼ੁਦਕੁਸ਼ੀ ਨੋਟ ਲਿਖ ਚੁੱਕਿਆ ਖ਼ੌਫਨਾਕ ਕਦਮ

PunjabKesari

ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਚੱਲਦੇ ਕੋਰੋਨਾ ਮਰੀਜ਼ਾਂ ਨੂੰ ਆਪਣਾ ਇਲਾਜ ਕਰਵਾਉਣ ਵੱਡੀ ਮੁਸ਼ਕਲ ਬਣ ਰਿਹਾ ਹੈ। ਹਸਪਤਾਲਾਂ ਵਿੱਚ ਬੈੱਡ ਤੱਕ ਨਹੀਂ ਮਿਲ ਰਹੇ ਤੇ ਮਰੀਜ਼ ਆਕਸੀਜਨ ਤੋਂ ਬਿਨਾਂ ਲੋਕਾਂ ਆਪਣੀ ਜਾਨ ਗੁਆ ਰਹੇ ਹਨ। ਇਸ ਮਹਾਂਮਾਰੀ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਪੰਜਾਬ ਵਿੱਚ ਖੋਲ੍ਹੇ ਦੂਜੇ ਕੋਰੋਨਾ ਸਹਾਇਤਾ ਕੇਂਦਰ ਵਿੱਚ ਹੁਣ 18 ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾ ਸਹਾਇਤਾ ਕੇਂਦਰ ਕਮ ਮਿੰਨੀ ਹਸਪਤਾਲ ਵਿੱਚ 24 ਘੰਟੇ ਡਾਕਟਰ ਅਤੇ ਨਰਸਾਂ ਮਰੀਜ਼ਾਂ ਦੀ ਦੇਖਭਾਲ ਵਿੱਚ ਲੱਗੀਆਂ ਹੋਈਆਂ ਹੈ।

ਇਹ ਵੀ ਪੜ੍ਹੋ: ਕੋਰੋਨਾ ਕਾਲ 'ਚ ‘ਸੰਜੀਵਨੀ’ ਵਜੋਂ ਉਭਰਿਆ ਭਾਰਤੀ ਰੇਲਵੇ, ਸਪਲਾਈ ਕੀਤੀ 6260 ਮੀਟ੍ਰਿਕ ਟਨ ਮੈਡੀਕਲ ਆਕਸੀਜਨ

ਮਰੀਜਾਂ ਨੂੰ ਅਤਿ ਆਧੁਨਿਕ ਮਸ਼ੀਨਾਂ ਨਾਲ ਪਲ-ਪਲ ਕੁੱਝ ਮਰੀਜ਼ਾਂ ਦਾ ਆਕਸੀਜਨ ਪੱਧਰ ਚੈੱਕ ਕੀਤਾ ਜਾ ਰਿਹਾ ਸੀ।ਅਤੇ 25 ਅਤਿ ਆਧੁਨਿਕ ਆਕਸੀਜਨ ਤਿਆਰ ਕਰਨ ਵਾਲੀਆਂ ਮਸ਼ੀਨਾਂ ਜੋ ਰੂਸ ਤੋਂ ਮੰਗਵਾਈਆਂ ਹਨ ਨਾਲ ਆਕਸੀਜਨ ਪੂਰੀ ਕੀਤੀ ਜਾ ਰਹੀ ਹੈ।ਕੋਰੋਨਾ ਸਹਾਇਤਾ ਕੇਂਦਰ ਦੀ ਦੇਖਭਾਲ ਕਰ ਰਹੇ ਡਾਂਕਟਰਾਂ ਨੇ ਦੱਸਿਆ ਕਿ ਇੱਥੇ ਰੋਜ਼ਾਨਾ 15-ਤੋਂ 20 ਮਰੀਜ਼ ਆ ਰਹੇ ਹਨ, ਜਿਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਦੀ ਸੂਰਤ ਵਿੱਚ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਜਾਂਦਾ ਹੈ ਤੇ 85 ਫ਼ੀਸਦੀ ਆਕਸੀਜਨ ਲੇਵਲ ਵਾਲੇ ਦਾ ਇਥੇ ਇਲਾਜ ਕੀਤਾ ਜਾਂਦਾ ਹੈ ਹੁਣ ਤੱਕ ਅੱਠ ਤੋ ਵੱਧ ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਚਲੇ ਗਏ ਹਨ।

PunjabKesari

ਇਹ ਵੀ ਪੜ੍ਹੋ: ਹੁਣ ਫ਼ਲ ਅਤੇ ਸਬਜ਼ੀਆਂ ਵੱਧ ਰੇਟਾਂ ’ਤੇ ਵੇਚਣ ਵਾਲਿਆਂ ਦੀ ਖ਼ੈਰ ਨਹੀਂ, ਹੋਵੇਗੀ ਕਾਰਵਾਈ

ਊਧਰ ਦੂਜੇ ਪਾਸੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਅਨੁਸਾਰ ਮਰੀਜਾਂ ਨੂੰ ਹਰ ਤਰ੍ਹਾਂ ਦਾ ਖਾਣਾ ਦਿੱਤਾ ਜਾਂਦਾ ਹੈ ਜਦੋਂਕਿ ਮਰੀਜ਼ਾਂ ਦੇ ਪਰਿਵਾਰਕ ਮੈਬਰਾਂ ਲਈ ਰਿਹਾਇਸ਼ ਅਤੇ ਲੰਗਰ ਦੇ ਖਾਸ ਪ੍ਰਬੰਧ ਹਨ।ਜਦੋਂਕਿ ਮਰੀਜਾਂ ਦੇ ਪਰਿਵਾਰ ਮੈਂਬਰ ਵੀ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸਲ਼ਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਥੇ ਬਹੁਤ ਵਧੀਆ ਪ੍ਰਬੰਧ ਕੀਤੇ ਹੋਏ ਹਨ।

ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਦੀ ਕੋਠੀ 'ਚ ਲੱਗੇ ਪੁੱਤਰ ਅਰਜਨ ਦੇ ਫਲੈਕਸ ਬੋਰਡ ਨੇ ਗਿੱਦੜਬਾਹਾ ਹਲਕੇ 'ਚ ਛੇੜੀ ਨਵੀਂ ਚਰਚਾ


Shyna

Content Editor

Related News