ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਚ ਬੱਚੀ ਨਾਲ ਗੁਰੂ ਘਰ ਦੇ ਰਸੋਈਏ ਨੇ ਕੀਤੀ ਛੇੜਛਾੜ

07/20/2021 3:36:24 PM

ਫ਼ਿਰੋਜ਼ਪੁਰ (ਕੁਮਾਰ, ਸੰਨੀ ਚੋਪੜਾ): ਅੱਜ ਫਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਗੁਰਦੁਆਰਾ ਸਾਹਿਬ ਦੇ ਰਸੋਈਏ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਕਰੀਬ 12 ਸਾਲਾਂ ਕੁੜੀ ਨਾਲ ਛੇੜਛਾੜ ਕੀਤੀ ਗਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁੜੀ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਹ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨ ਲਈ ਗਈ ਸੀ। ਅਤੇ ਲੰਗਰ ਹਾਲ ਵਿੱਚ ਰਸੋਈਏ ਵੱਲੋਂ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਐਸੀ ਭਾਈਚਾਰੇ ਨਾਲ ਸਬੰਧਤ ਹਨ। ਅਤੇ ਜਦ ਉਨ੍ਹਾਂ ਵੱਲੋਂ ਇਨਸਾਫ਼ ਲੈਣ ਲਈ ਪਿੰਡ ਦੇ ਕੁੱਝ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤੁਸੀਂ 10 ਹਜ਼ਾਰ ਰੁਪਏ ਲੈ ਲਓ ਅਤੇ ਰਾਜ਼ੀਨਾਮਾ ਕਰ ਲਓ ਪਰ ਪਰਿਵਾਰ ਦਾ ਕਹਿਣਾ ਸੀ ਕਿ ਉਸ ਵਿਅਕਤੀ ਨੂੰ ਸਖ਼ਤ ਸਜਾ ਦਿੱਤੀ ਜਾਵੇ ਤਾਂ ਜੋ ਉਹ ਅਜਿਹਾ ਕਿਸੇ ਹੋਰ ਦੀ ਧੀ ਨਾਲ ਨਾ ਅਜਿਹਾ ਕਰ ਸਕੇ। ਅਤੇ ਦੋਸ਼ੀ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ ਜਦੋਂ ਇਹ ਮਾਮਲਾ ਮੀਡੀਆ ਦੇ ਧਿਆਨ ਵਿੱਚ ਆਇਆ ਤਾਂ ਮੀਡੀਆ ਵੱਲੋਂ ਪਿੰਡ ਪਹੁੰਚ ਕੇ ਕਵਰੇਜ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਹਿਲਾਂ ਉਥੇ ਪਿੰਡ ਦੇ ਇੱਕ ਨੌਜਵਾਨ ਵੱਲੋਂ ਮੀਡੀਆ ਨਾਲ ਬਦਸਲੂਕੀ ਕੀਤੀ ਗਈ ਅਤੇ ਧਮਕੀਆਂ ਦਿੱਤੀਆਂ ਗਈਆਂ ਅਤੇ ਜਦੋਂ ਪਰਿਵਾਰ ਵੱਲੋਂ ਇਨਸਾਫ਼ ਲੈਣ ਲਈ ਥਾਣੇ ਦਾ ਘਿਰਾਓ ਕੀਤਾ ਗਿਆ ਤਾਂ ਉਥੇ ਵੀ ਮਨਪ੍ਰੀਤ ਮਣੀ ਵੱਲੋਂ ਪੱਤਰਕਾਰਾਂ ਨੂੰ ਦੇਖਣ ਦਿਖਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਕਿ ਕਿਤੇ ਨਾ ਕਿਤੇ ਉਸ ਗਰੀਬ ਪਰਿਵਾਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਧਰ ਮੌਕੇ ’ਤੇ ਪਹੁੰਚੇ ਥਾਣਾ ਘੱਲ ਖੁਰਦ ਦੇ ਐੱਸ.ਐੱਚ.ਓ. ਜਸਵੀਰ ਸਿੰਘ ਨੂੰ ਜਦੋਂ ਇਸ ਮਾਮਲੇ ਬਾਰੇ ਪੁੱਛਿਆ ਗਿਆ ਤਾਂ ਉਹ ਮੀਡੀਆ ਦੇ ਕੈਮਰਿਆਂ ਤੋਂ ਕੰਨੀ ਕਤਰਾਉਂਦੇ ਨਜ਼ਰ ਆਏ ਅਤੇ ਗੱਡੀ ਭਜਾ ਚਲਦੇ ਬਣੇ ਪਰ ਮੀਡੀਆ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਕਿ ਉਸ ਗਰੀਬ ਪਰਿਵਾਰ ਨੂੰ ਇਨਸਾਫ ਮਿਲ ਸਕੇ। ਮੌਕੇ ਤੇ ਪਹੁੰਚੀਆਂ ਸਮਾਜ ਸੇਵੀ ਸੰਸਥਾਵਾਂ ਰਾਵਣ ਸੈਨਾ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਅਤੇ ਮੀਡੀਆ ਦੀ ਕੋਸ਼ਿਸ਼ ਦੇ ਸਦਕਾ ਹੀ ਬੱਚੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਪ੍ਰੀਤਮ ਸਿੰਘ ਦੇ ਖਿਲਾਫ਼ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ।


Shyna

Content Editor

Related News